ਵੱਡੀ ਖ਼ਬਰ: ਪੰਜਾਬ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

All Latest NewsNews FlashPunjab NewsTop BreakingTOP STORIES

 

ਵੱਡੀ ਖ਼ਬਰ: ਪੰਜਾਬ ‘ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

ਪਟਿਆਲਾ, 23 ਦਸੰਬਰ 2025 (Media PBN):

ਅੱਜ ਮੰਗਲਵਾਰ ਨੂੰ ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਨ ਅਤੇ ਮਾਪਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ।

ਸੂਤਰਾਂ ਅਨੁਸਾਰ, ਪਟਿਆਲਾ ਦੇ ਵੱਖ-ਵੱਖ ਸਕੂਲਾਂ ਨੂੰ ਅੱਜ ਮੰਗਲਵਾਰ ਨੂੰ ਇੱਕ ਈਮੇਲ ਭੇਜੀ ਗਈ ਜਿਸ ਵਿੱਚ ਬੰਬ ਧਮਾਕੇ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਈਮੇਲ ਵਿੱਚ ਵਿਸਫੋਟ ਕਰਨ ਲਈ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਈਮੇਲ ਮਿਲਣ ‘ਤੇ ਸਬੰਧਤ ਸਕੂਲਾਂ ਦੇ ਪ੍ਰਬੰਧਨ ਨੇ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ।

ਪਟਿਆਲਾ ਦੇ ਐਸਐਸਪੀ (SSP) ਨੇ ਦੱਸਿਆ ਕਿ ਜਾਣਕਾਰੀ ਮਿਲਦੇ ਹੀ ਸਾਰੇ ਸਕੂਲਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਗਏ ਹਨ। ਸਕੂਲਾਂ ਦੇ ਨਾਲ-ਨਾਲ ਰੇਲਵੇ ਸਟੇਸ਼ਨ ‘ਤੇ ਵੀ ਚੈਕਿੰਗ ਵਧਾ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਪੁਲਿਸ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਈਮੇਲ ਭੇਜਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ।

 

Media PBN Staff

Media PBN Staff