ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ
ਵੱਡੀ ਖ਼ਬਰ: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਪੁਲਿਸ ਨੇ ਦਰਜ ਕੀਤੀ FIR
Punjab News, 23 Dec 2025 (Media PBN)
ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਗਾਇਕਾ ਅਮਰ ਨੂਰੀ ਨੂੰ ਲੈ ਕੇ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਮਰ ਨੂਰੀ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰੀ ਕਾਲ ਆਈ ਹੈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਨੂਰੀ ਦਾ ਬੇਟਾ ਵੀ ਗਾਇਕ ਹੈ, ਜਿਸਨੂੰ ਲੈ ਕੇ ਧਮਕੀ ਵਿੱਚ ਜਿਕਰ ਕੀਤਾ ਗਿਆ ਹੈ। ਗਾਇਕਾ ਅਮਰ ਨੂਰੀ ਵਲੋਂ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਵਿੱਚ ਐਫ.ਆਈ.ਆਰ. (FIR) ਦਰਜ ਕਰ ਲਈ ਹੈ।
ਪੁਲਿਸ ਵੱਲੋਂ ਕਾਲ ਡਿਟੇਲਜ਼ ਅਤੇ ਨੰਬਰ ਦੀ ਲੋਕੇਸ਼ਨ ਦੇ ਅਧਾਰ ‘ਤੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਦੱਸਣਾ ਬਣਦਾ ਹੈ ਕਿ ਪੰਜਾਬ ਵਿੱਚ ਆਏ ਦਿਨ ਕਲਾਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਕਾਰਨ ਮਨੋਰੰਜਨ ਜਗਤ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਅਮਰ ਨੂਰੀ ਵਰਗੀ ਸੀਨੀਅਰ ਗਾਇਕਾ ਨੂੰ ਧਮਕੀ ਮਿਲਣਾ ਇੱਕ ਗੰਭੀਰ ਵਿਸ਼ਾ ਹੈ, ਜਿਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਵੀ ਕਾਫੀ ਚਿੰਤਾ ਪਾਈ ਜਾ ਰਹੀ ਹੈ।

