ਪੰਜਾਬ ‘ਚ ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਸਕੂਲੀ ਵਿਦਿਆਰਥੀ ਦੀ ਮੌਤ
Punjab News, 23 Dec 2025-
ਪੰਜਾਬ ਦੇ ਅੰਦਰ ਇੱਕ ਵਾਰ ਫਿਰ ਸੰਘਣੀ ਧੁੰਦ ਦੇ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ, ਫਿਰੋਜ਼ਪੁਰ ਦੇ ਜ਼ੀਰਾ ਦੇ ਮਨਸੂਰਵਾਲ ਕਲਾਂ ਪਿੰਡ ਤੋਂ ਪੰਡੋਰੀ ਖੱਤਰੀਆਂ ਨੂੰ ਜਾਂਦੀ ਸੜਕ ’ਤੇ ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਇੱਕ ਸਕੂਲੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਸਕਰਨ ਸਿੰਘ (14) ਪੁੱਤਰ ਸਵ. ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਹਸਕਰਨ ਸਿੰਘ (14) ਪੁੱਤਰ ਸਵ. ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ (14) ਪੁੱਤਰ ਰਵੀ ਵਾਸੀਅਨ ਪਿੰਡ ਮਨਸੂਰਵਾਲ ਕਲਾਂ ਜੋ ਹਰ ਰੋਜ਼ ਦੀ ਤਰ੍ਹਾਂ ਆਪਣੇ ਪਿੰਡ ਮਨਸੂਰਵਾਲ ਕਲਾਂ ਤੋਂ ਇਕ ਟੈਂਪੂ ’ਤੇ ਸਵਾਰ ਹੋ ਕੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਸਥਿਤ ਸਕੂਲ ਵਿਚ ਪੜ੍ਹਨ ਲਈ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਹੀ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।
ਇਸ ਦੌਰਾਨ ਤਿੰਨ ਬੱਚੇ ਟੈਂਪੂ ਤੋਂ ਹੇਠਾਂ ਡਿੱਗ ਗਏ ਅਤੇ ਵਾਹਨ ਦੀ ਲਪੇਟ ਵਿਚ ਆ ਗਏ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਜ਼ੀਰਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਪਰ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਜਿੱਥੇ ਹਸਕਰਨ ਸਿੰਘ ਇਲਾਜ ਦੌਰਾਨ ਦਮ ਤੋੜ ਗਿਆ।
ਵਿਦਿਆਰਥੀ ਗੁਰਵਿੰਦਰ ਸਿੰਘ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੈ ਜੋ ਜਿਸਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਵਿਚ ਉਸ ਦੀ ਮਾਂ ਅਤੇ ਦੋ ਭੈਣਾਂ ਹਨ।
ਇਸ ਗ਼ਰੀਬ ਪਰਿਵਾਰ ਕੋਲ ਰਹਿਣ ਲਈ ਆਪਣਾ ਮਕਾਨ ਵੀ ਨਹੀਂ ਹੈ ਅਤੇ ਉਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਪੰਚਾਇਤ ਘਰ ਵਿਚ ਰਹਿ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਮ੍ਰਿਤਕ ਅਤੇ ਜ਼ਖ਼ਮੀ ਬੱਚਿਆਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ।

