ਚੰਡੀਗੜ੍ਹ: AAP ਨੂੰ ਵੱਡਾ ਝਟਕਾ, ਦੋ ਸੀਨੀਅਰ ਆਗੂ ਅਤੇ ਕੌਂਸਲਰ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ: ਆਪ ਨੂੰ ਵੱਡਾ ਝਟਕਾ, ਦੋ ਸੀਨੀਅਰ ਆਗੂ ਅਤੇ ਕੌਂਸਲਰ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ, 24 Dec 2025-
ਆਮ ਆਦਮੀ ਪਾਰਟੀ ਨੂੰ ਚੰਡੀਗੜ੍ਹ ਵਿੱਚ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਦੋ ਸੀਨੀਅਰ ਆਗੂ ਅਤੇ ਕੌਂਸਲਰ ਆਪ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
ਜਾਣਕਾਰੀ ਅਨੁਸਾਰ ਜਨਵਰੀ ਵਿੱਚ ਹੋਣ ਵਾਲੀਆਂ ਮੇਅਰ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਇਹ ਵੱਡਾ ਹੁਲਾਰਾ ਮਿਲਿਆ ਹੈ। ਭਾਜਪਾ ਵਿੱਚ ਸ਼ਾਮਲ ਹੋਣ ਵਾਲੀਆਂ ਕੌਂਸਲਰਾਂ ਵਿੱਚ ਸੁਮਨ ਦੇਵੀ ਅਤੇ ਪੂਨਮ ਦੇਵੀ ਸ਼ਾਮਲ ਹਨ।
ਦੱਸ ਦਈਏ ਕਿ ਦੋਵੇਂ ਕੌਂਸਲਰ ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਅਤੇ ਸੀਨੀਅਰ ਭਾਜਪਾ ਆਗੂ ਸੰਜੇ ਟੰਡਨ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।
ਮੀਡੀਆ ਰਿਪੋਰਟਾਂ ਦੇ ਅਨੁਸਾਰ, ਚੰਡੀਗੜ੍ਹ ਨਗਰ ਨਿਗਮ ਵਿੱਚ ਮੇਅਰ ਦੇ ਅਹੁਦੇ ਲਈ ਚੋਣਾਂ ਆਉਂਦੀ ਜਨਵਰੀ (2026) ਵਿੱਚ ਹੋਣੀਆਂ ਹਨ।
ਜਾਣਕਾਰੀ ਲਈ ਦੱਸ ਦਈਏ ਕਿ ਭਾਜਪਾ ਨੇ ਇਨ੍ਹਾਂ ਦੋਵੇਂ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਚੰਡੀਗੜ੍ਹ ਐਮਸੀ ਵਿੱਚ ਆਪਣੀ ਗਿਣਤੀ ਵਧਾ ਲਈ ਹੈ ਅਤੇ ਜੇਕਰ ਇਹ ਸਭ ਕੁੱਝ ਇਸ ਤਰ੍ਹਾਂ ਹੀ ਰਿਹਾ ਤਾਂ, ਮੇਅਰ ਦੀ ਕੁਰਸੀ ਭਾਜਪਾ ਹਵਾਲੇ ਹੋਵੇਗੀ।

