ਵੱਡੀ ਖਬਰ: ਪੰਜਾਬ ਸਰਕਾਰ ਵੱਲੋਂ SSP ਵਿਜੀਲੈਂਸ ਸਸਪੈਂਡ
ਵੱਡੀ ਖਬਰ: ਪੰਜਾਬ ਸਰਕਾਰ ਵੱਲੋਂ SSP ਵਿਜੀਲੈਂਸ ਸਸਪੈਂਡ
ਚੰਡੀਗੜ੍ਹ, 27 ਦਸੰਬਰ 2025 (Media PBN)
ਪੰਜਾਬ ਸਰਕਾਰ ਦੇ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਹੋਇਆਂ ਐਸਐਸਪੀ ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਸਰਕਾਰ ਨੇ ਐਸਐਸਪੀ ਵਿਜੀਲੈਂਸ ਅੰਮ੍ਰਿਤਸਰ ਲਖਵੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ।
ਦੱਸਦੇ ਚਲੀਏ ਕਿ ਇਹ ਖਬਰਾਂ ਸੂਤਰਾਂ ਦੇ ਹਵਾਲੇ ਦੇ ਨਾਲ ਹੀ ਸਾਹਮਣੇ ਆਈਆਂ ਹਨ, ਹਾਲਾਂਕਿ ਅਧਿਕਾਰਤ ਤੌਰ ‘ਤੇ ਕੋਈ ਵੀ ਨੋਟੀਫਿਕੇਸ਼ਨ ਜਾਂ ਫਿਰ ਸਰਕਾਰੀ ਹੁਕਮਾਂ ਦੀ ਕਾਪੀ ਬਾਹਰ ਨਹੀਂ ਆਈ ਹੈ। ਇੱਕ ਮੀਡੀਆ ਅਦਾਰੇ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਐਸਐਸਪੀ ਵਿਜੀਲੈਂਸ ਲਖਬੀਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਇੰਟਰਨੈਟ ਤੇ ਚੱਲ ਰਹੀਆਂ ਖਬਰਾਂ ਤੋਂ ਹੀ ਪਤਾ ਲੱਗਿਆ ਹੈ ਕਿ ਉਹਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਲਖਬੀਰ ਸਿੰਘ ਨੇ ਕਿਹਾ ਕਿ, ਉਹਨਾਂ ਨੂੰ ਹਾਲੇ ਤੱਕ ਸਰਕਾਰ ਵੱਲੋਂ ਕੋਈ ਵੀ ਅਧਿਕਾਰਤ ਤੌਰ ‘ਤੇ ਕੋਈ ਨੋਟੀਫਿਕੇਸ਼ਨ ਜਾਂ ਫਿਰ ਹੁਕਮ ਪ੍ਰਾਪਤ ਨਹੀਂ ਹੋਇਆ। ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਮਜੀਠਾ ਹਲਕੇ ਤੋਂ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਵੀ ਇਸੇ ਐਸਐਸਪੀ ਦੇ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

