Weather Update: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ 4 ਦਿਨਾਂ ਲਈ ਅਲਰਟ ਜਾਰੀ!
Weather Update: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ 4 ਦਿਨਾਂ ਲਈ ਅਲਰਟ ਜਾਰੀ!
Weather Update, 27 Dec 2025 (Media PBN) :
ਮੌਸਮ ਵਿਭਾਗ ਨੇ ਪਹਾੜੀ ਰਾਜਾਂ ਬਾਰੇ ਧੁੰਦ ਅਤੇ ਬਰਫ਼ਬਾਰੀ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ। 28 ਅਤੇ 30 ਦਸੰਬਰ ਨੂੰ ਉੱਚੀਆਂ ਥਾਵਾਂ ‘ਤੇ ਦੁਬਾਰਾ ਬਰਫ਼ਬਾਰੀ ਹੋਣ ਦੀ ਉਮੀਦ ਹੈ।
ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਦਰਜ ਕੀਤੀ ਗਈ ਹੈ, ਜਿਸ ਨਾਲ ਠੰਢ ਹੋਰ ਤਿੱਖੀ ਹੋ ਗਈ ਹੈ, ਪਰ ਨਾਲ ਹੀ ਸੈਰ-ਸਪਾਟਾ ਸਥਾਨਾਂ ਦੀ ਰੌਣਕ ਵੀ ਵਾਪਸ ਆ ਗਈ ਹੈ। ਇਸ ਦੌਰਾਨ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ।
ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ ਅਗਲੇ ਚਾਰ ਦਿਨ 27 ਤੋਂ 31 ਦਸੰਬਰ ਤੱਕ ਆਰੇਂਜ ਅਲਰਟ ਜਾਰੀ ਕਰਦਿਆਂ ਸੰਘਣੀ ਧੁੰਦ, ਕੜਾਕੇ ਦੀ ਠੰਢ ਅਤੇ ਬੱਦਲਵਾਈ ਦੀ ਪੇਸ਼ੀਨਗੋਈ ਕੀਤੀ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਸਮੇਂ “ਦੋਹਰੀ ਠੰਢ” ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਸੀਤ ਲਹਿਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਦੋਂ ਕਿ ਦੂਜੇ ਪਾਸੇ ਸੰਘਣੀ ਧੁੰਦ ਮੁਸ਼ਕਲਾਂ ਨੂੰ ਵਧਾ ਰਹੀ ਹੈ।
ਨਵੇਂ ਸਾਲ ਲਈ ਕਸ਼ਮੀਰ ਵਿੱਚ ਵੀ ਬਰਫ਼ਬਾਰੀ ਹੋਣ ਦੀ ਉਮੀਦ ਹੈ, ਜਿਸ ਨਾਲ ਸੈਰ-ਸਪਾਟਾ ਗਤੀਵਿਧੀਆਂ ਵਿੱਚ ਵਾਧਾ ਹੋਣ ਦੀ ਉਮੀਦ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ, ਬੇਲੋੜੀ ਯਾਤਰਾ ਤੋਂ ਬਚਣ ਅਤੇ ਗੱਡੀ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

