ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਕਰੇਗੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਉ -ਵਿਕਾਸ ਸਾਹਨੀ
ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਨਾ ਦੇਣ ਦੇ ਝੂਠੇ ਲਾਰਿਆਂ ਤੋਂ ਤੰਗ ਆ ਕੇ ਗੁਪਤ ਐਕਸ਼ਨ ਕਰਨ ਦਾ ਲਿਆ ਫੈਸਲਾ
ਪੰਜਾਬ ਨੈੱਟਵਰਕ, ਬਰੇਟਾ
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਸੱਤਾ ਤੇ ਕਾਬਜ਼ ਆਪ ਸਰਕਾਰ ਦੇ ਮੁੱਖ ਮੰਤਰੀ ਆਪਣੇ ਆਪ ਨੂੰ ਆਮ ਲੋਕਾਂ ਦਾ ਮੁੱਖ ਮੰਤਰੀ ਦੱਸ ਕੇ ਭੋਲੇ ਭਾਲੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਕਿ ਲੋਕਾਂ ਨੂੰ ਕੰਮ ਕਰਾਉਣ ਵਿੱਚ ਕੋਈ ਖੱਜਲ ਖਾਉਰੀ ਨਾ ਹੋਵੇ ਕਹਿ ਕੇ ਵੱਡੇ ਵੱਡੇ ਡਰਾਮੇ ਕਰ ਰਹੇ ਹਨ ਬਹੁਤ ਉੱਚ ਅਧਿਕਾਰੀਆਂ ਨੂੰ ਮਿਲਣ, ਭਰੋਸਾ ਦਿਵਾਉਣ ਉਪਰੰਤ ਵੀ ਮੁੱਖ ਮੰਤਰੀ ਨਾਲ ਕੋਈ ਮੀਟਿੰਗ ਨਹੀਂ ਮਿਲੀ, ਜਿਸ ਤੋਂ ਤੰਗ ਆ ਕੇ ਸਾਡੀ ਜਥੇਵਦੀ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋ 11 ਅਗਸਤ ਨੂੰ ਸੰਗਰੂਰ ਵਿਖ਼ੇ ਗੁਪਤ ਸਥਾਨ ਤੇ ਗੁਪਤ ਐਕਸ਼ਨ ਉਪਰੰਤ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਉ ਕਰਨ ਦਾ ਫੈਸਲਾ ਲਿਆ ਗਿਆ ਹੈ।
ਮਨਿੰਦਰ ਮਾਨਸਾ ਨੇ ਕਿਹਾ ਕਿ ਵੋਟਾਂ ਤੋਂ ਪਹਿਲਾ ਤਾਂ ਸਰਕਾਰਾਂ ਵੱਡੇ ਵੱਡੇ ਵਾਦੇ ਕਰਦੀਆਂ ਹਨ ਪਰ ਵੋਟਾਂ ਤੋਂ ਬਾਅਦ ਭੁੱਲ ਹੀ ਜਾਂਦੀਆਂ ਨੇ ਆਮ ਲੋਕਾਂ ਨੂੰ ਅੱਖੋਂ ਉਹਲੇ ਕਰ ਦਿੱਤਾ ਜਾਂਦਾ ਹੈ ਆਮ ਲੋਕਾਂ ਦੇ ਮੁੱਖ ਮੰਤਰੀ ਦੱਸਣ ਵਾਲੇ ਮੰਤਰੀ ਸਾਬ ਸਾਡੀਆ ਮੰਗਾਂ ਨੂੰ ਅਣਗੋਲਿਆ ਕਰ ਕੇ ਪੰਜਾਬ ਦੀ ਜਵਾਨੀ ਨੂੰ ਰੁਜਗਾਰ ਨਾ ਦੇ ਕੇ ਸੜਕਾਂ ਤੇ ਰੁਲਣ ਲਈ ਮਜਬੂਰ ਕਰ ਰਹੇ ਹੈ ।ਇਸ ਮੌਕੇ ਤੇ ਲਖਵਿੰਦਰ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਸਿੰਘ ਘੁੰਮਣ,ਕਿਰਨ ਮੈਡਮ, ਜਰਨੈਲ ਮਾਨਸਾ, ਸੁਖਦਰਸ਼ਨ ਮਾਨਸਾ, ਵਜ਼ੀਰ ਮਾਨਸਾ, ਕਾਂਤਾ ਰਾਣੀ ਮਾਨਸਾ, ਕਰਮਜੀਤ ਕੌਰ, ਖੁਸ਼ਪ੍ਰੀਤ ਬਠਿੰਡਾ, ਮੋਹਨਜੀਤ ਕੌਰ, ਹਰਮਨਜੀਤ ਕੌਰ, ਗੁਰਪ੍ਰੀਤ ਸਿੰਘ ਸੰਗਰੂਰ, ਗੁਰਸੇਵਕ ਸਿੰਘ ਮਾਨਸਾ, ਰਕਿੰਦਰ ਕੌਰ, ਭੁਪੇਸ਼ ਕੁਮਾਰ ਤੋ ਇਲਾਵਾ ਭਰਾਤਰੀ ਜਥੇਵੰਦੀਆਂ ਦੇ ਆਗੂ ਵੀ ਹਾਜ਼ਰ ਸਨ।