ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਦੀ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ, ਪੜ੍ਹੋ ਮੰਗਾਂ ਮੰਨਣ ਬਾਰੇ ਕੀ ਮਿਲਿਆ ਭਰੋਸਾ!
ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਦੀ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ, ਪੜ੍ਹੋ ਮੰਗਾਂ ਮੰਨਣ ਬਾਰੇ ਕੀ ਮਿਲਿਆ ਭਰੋਸਾ!
ਮੋਹਾਲੀ, 29 ਦਸੰਬਰ 2025 (Media PBN):
ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਦੇ ਵਫ਼ਦ ਦੁਆਰਾ ਮੰਗਾਂ ਸੰਬੰਧੀ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਿਲਿਆ ਗਿਆ। ਇਸ ਮੌਕੇ ‘ਤੇ ਸੂਬਾ ਪ੍ਰਧਾਨ ਗੁਰਵਿੰਦਰ ਸੰਧੂ, ਵਿੱਤ ਸਕੱਤਰ ਲਖਵਿੰਦਰ ਸਿੰਘ ਮੌੜ ਅਤੇ ਕੁਲਦੀਪ ਸਿੰਘ ਖਿਆਲੀਵਾਲਾ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ ਸਮੇਤ ਵਿਭਾਗ ਦੇ ਅਧਿਕਾਰੀਆਂ ਨਾਲ ਨਾਨ-ਟੀਚਿੰਗ ਸਟਾਫ਼ ਦਾ ਮਾਸਟਰ ਕੇਡਰ ‘ਚ ਪ੍ਰਮੋਸ਼ਨ ਕੋਟਾ ਵਧਾਉਣ ਅਤੇ ਪੈਂਡਿੰਗ ਪ੍ਰਮੋਸ਼ਨਾਂ ਕਰਵਾਉਣ ਸੰਬੰਧੀ ਗੱਲਬਾਤ ਹੋਈ।
ਇਨ੍ਹਾਂ ਸਾਰੀਆਂ ਮੰਗਾਂ ‘ਤੇ ਵਿਭਾਗ ਦੇ ਅਧਿਕਾਰੀਆਂ ਦਾ ਹਾਂ-ਪੱਖੀ ਹੁੰਗਾਰਾ ਮਿਲਿਆ। ਉਨ੍ਹਾਂ ਅੱਗੇ ਦੱਸਿਆ ਕਿ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕੇਡਰ ਦੀ ਪ੍ਰਮੋਸ਼ਨ ਦਾ ਕੋਟਾ ਸਿਰਫ਼ 1% ਹੈ। ਜਦੋਂ ਕਿ ਪ੍ਰਮੋਸ਼ਨ ਲਈ ਯੋਗ ਮੁਲਾਜ਼ਮਾਂ ਦੀ ਗਿਣਤੀ ਬਹੁਤ ਜਿਆਦਾ ਹੈ। ਜਿਸ ਕਾਰਨ ਬਹੁਤ ਸਾਰੇ ਯੋਗ ਮੁਲਾਜ਼ਮ ਤਰੱਕੀ ਤੋੰ ਵਾਂਝੇ ਰਹਿ ਗਏ ਹਨ। ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਨਾਨ-ਟੀਚਿੰਗ ਸਟਾਫ਼ ਤੋੰ ਮਾਸਟਰ ਕੇਡਰ ਦੀ ਪ੍ਰਮੋਸ਼ਨ ਦਾ ਕੋਟਾ 1% ਤੋਂ ਵਧਾ ਕੇ ਘੱਟੋ-ਘੱਟ 3% ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਸਾਰੇ ਯੋਗ ਨਾਨ-ਟੀਚਿੰਗ ਮੁਲਾਜ਼ਮਾਂ ਦੀ ਪ੍ਰਮੋਸ਼ਨ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ।

