Breaking: ਸੁਖਬੀਰ ਬਾਦਲ ਨੇ 23 ਮੈਂਬਰੀ ਕੋਰ ਕਮੇਟੀ ਦਾ ਕੀਤਾ ਐਲਾਨ, ਪੜ੍ਹੋ ਕਿਹੜੇ-ਕਿਹੜੇ ਲੀਡਰਾਂ ਨੂੰ ਮਿਲੀ ਥਾਂ

All Latest NewsGeneral NewsNews FlashPunjab NewsTop BreakingTOP STORIES

 

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮਤੇ ਮੁਤਾਬਕ 23 ਮੈਂਬਰੀ ਕੋਰ ਕਮੇਟੀ ਦਾ ਕੀਤਾ ਪੁਨਰਗਠਨ

ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦਿਆਂ ਇਸ ਵਿਚ 23 ਮੈਂਬਰਾਂ ਨੂੰ ਸ਼ਾਮਲ ਕੀਤਾ ਹੈ ਜਦੋਂ ਕਿ 4 ਐਕਸ ਆਫੀਸ਼ੀਓ ਮੈਂਬਰ ਇਸ ਵਿਚ ਸ਼ਾਮਲ ਕੀਤੇ ਗਏ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਪਾਸ ਕੀਤੇ ਮਤੇ ਜਿਸ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਸੀ, ਮੁਤਾਬਕ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਗਿਆ ਹੈ। ਕਮੇਟੀ ਦੇ 23 ਮੈਂਬਰ ਹੋਣਗੇ ਜਦੋਂ ਕਿ 4 ਐਕਸ ਆਫੀਸ਼ੀਓ ਸਪੈਸ਼ਲ ਇਨਵਾਇਟੀ ਹੋਣਗੇ।

ਨਵੀਂ ਕੋਰ ਕਮੇਟੀ ਦੇ ਮੈਂਬਰਾਂ ਵਿਚ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਸੋਹਣ ਸਿੰਘ ਠੰਢਲ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਇਕਬਾਲ ਸਿੰਘ ਝੂੰਦਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ ਤੇ ਬਲਦੇਵ ਸਿੰਘ ਖਹਿਰਾ ਮੈਂਬਰ ਹੋਣਗੇ। ਡਾ. ਚੀਮਾ ਨੇ ਹੋਰ ਦੱਸਿਆ ਕਿ ਸੰਸਦ ਵਿਚ ਪਾਰਟੀ ਦੇ ਆਗੂ, ਯੂਥ ਅਕਾਲੀ ਦਲ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਅਤੇ ਲੀਗਲ ਸੈਲ ਦੇ ਪ੍ਰਧਾਨ ਇਸ ਕਮੇਟੀ ਦੇ ਐਕਸ ਆਫੀਸ਼ੀਓ ਮੈਂਬਰ ਹੋਣਗੇ।

 

Media PBN Staff

Media PBN Staff

Leave a Reply

Your email address will not be published. Required fields are marked *