Punjab News- ਭਗਵੰਤ ਮਾਨ ਸਰਕਾਰ ਮੁਲਾਜ਼ਮ ਵਿਰੋਧੀ ਚਿਹਰਾ ਬੇਨਕਾਬ; ਪੂਰਾ ਸਾਲ ਬੀਤਣ ‘ਤੇ ਨਹੀਂ ਜਾਰੀ ਕੀਤੀ DA ਦੀ ਕਿਸ਼ਤ- ਗੌਰਮਿੰਟ ਟੀਚਰਜ਼ ਯੂਨੀਅਨ
Punjab News- ਮੌਜੂਦਾ ਸਰਕਾਰ ਮੁਲਾਜ਼ਮਾਂ ਮਾਰੂ ਨੀਤੀਆਂ ਪ੍ਰਤੀ ਬਣੀ ਸਭ ਸਰਕਾਰਾਂ ਤੋਂ ਮੋਹਰੀ, ਪੂਰਾ ਸਾਲ ਬੀਤਣ ਤੇ ਵੀ ਮੁਲਾਜ਼ਮਾਂ ਨੂੰ ਨਹੀਂ ਦੇ ਸਕੀ ਮਹਿੰਗਾਈ ਭੱਤੇ ਦੀ ਕਿਸ਼ਤ – ਜਸਵਿੰਦਰ ਸਿੰਘ ਸਮਾਣਾ
ਪਟਿਆਲਾ 31 ਦਸੰਬਰ 2025:-
Punjab News- ਪੰਜਾਬ ਦੀ ਮੌਜੂਦਾ ਭਗਵੰਤ ਮਾਨ ਦੀ ਸਰਕਾਰ ਨੇ ਬੀਤੇ ਸਾਲ 2025 ਵਿੱਚ ਇੱਕ ਅਜਿਹਾ ਰਿਕਾਰਡ ਬਣਾਇਆ ਹੈ ਜੋ ਪੰਜਾਬ ਦੇ ਮੁਲਾਜ਼ਮਾਂ ਨੇ ਕਦੇ ਸੋਚਿਆ ਵੀ ਸੀ। ਪੰਜਾਬ ਭਰ ਦੇ ਲੱਗਭਗ 6 ਲੱਖ ਮੁਲਾਜ਼ਮ ਅਤੇ ਪੈਨਸ਼ਨਰ ਜੋ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੇ ਹਨ ਅਤੇ ਸੇਵਾ ਮੁਕਤ ਹੋ ਚੁੱਕੇ ਹਨ। ਉਨ੍ਹਾਂ ਨੇ 2022 ਵਿੱਚ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਨੂੰ ਜਿੱਤਾ ਕੇ ਵੱਡਾ ਫਤਵਾ ਦਿੱਤਾ ਪਰ ਸਮੇਂ ਦੇ ਬੀਤਣ ਨਾਲ ਇਸ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਆਪਣਾ ਅਸਲੀ ਚਿਹਰਾ ਵਿਖਾ ਦਿੱਤਾ ਹੈ।ਪੰਜਾਬ ਭਰ ਦੇ ਮੁਲਾਜ਼ਮਾਂ ਲਈ 2025 ਦਾ ਸਾਲ ਇੱਕ ਕਾਲਾ ਅਧਿਆਏ ਬਣ ਕੇ ਰਹਿ ਗਿਆ।
ਜਿਸ ਵਿੱਚ ਪੰਜਾਬ ਸਰਕਾਰ ਨੇ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇੱਕ ਵੀ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਨਹੀ ਕੀਤੀ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਜਰਨਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਆਪਣੇ ਮੁਲਾਜ਼ਮਾਂ ਨੂੰ 58 ਪ੍ਰਤੀਸ਼ਤ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦਾ 16 ਪ੍ਰਤੀਸ਼ਤ ਮਹਿੰਗਾਈ ਭੱਤਾ ਬਕਾਇਆ ਪਿਆ ਹੈ। ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਨੇ 2022 ਨੂੰ ਜਦੋਂ ਸਤਾ ਵਿੱਚ ਆਈ ਸਿਰਫ 3 ਮਹਿੰਗਾਈ ਭੱਤੇ ਕਿਸ਼ਤਾਂ ਜਾਰੀ ਕੀਤੀਆਂ ਹਨ।
1-10-2022 ਨੂੰ 6 ਪ੍ਰਤੀਸ਼ਤ, 1-12-2023 ਨੂੰ 4 ਪ੍ਰਤੀਸ਼ਤ ਅਤੇ 1-11-2024 ਨੂੰ 4 ਪ੍ਰਤੀਸ਼ਤ । ਪੰਜਾਬ ਦੇ ਮੁਲਾਜ਼ਮਾਂ ਨੂੰ ਉਮੀਦ ਸੀ ਕਿ ਪੰਜਾਬ ਦੀ ਮੌਜੂਦਾ ਸਰਕਾਰ ਦੀਵਾਲੀ ਦੇ ਮੌਕੇ ਪੰਜਾਬ ਭਰ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਦਾ ਐਲਾਨ ਕਰੇਗੀ ਪਰ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਪੂਰੀ ਤਰ੍ਹਾਂ ਨਿਰਾਸ਼ ਕੀਤਾ ਹੈ।
ਇਸ ਸਮੇਂ ਪੰਜਾਬ ਸਰਕਾਰ 5 ਕਿਸ਼ਤਾ ਪੈਂਡਿੰਗ ਪਈਆ ਹਨ। ਜੋ ਇਸ ਪ੍ਰਕਾਰ ਹਨ ਜਿਵੇਂ 1-1-2023 ਦੀ 4 ਪ੍ਰਤੀਸ਼ਤ, 1-1-2024 ਦੀ ਪ੍ਰਤੀਸ਼ਤ, 1-7-2024 ਦੀ 3 ਪ੍ਰਤੀਸ਼ਤ, 1-1-2025 ਦੀ 2 ਪ੍ਰਤੀਸ਼ਤ ਅਤੇ 1-7-2025 ਦੀ 3 ਪ੍ਰਤੀਸ਼ਤ ਦਾ ਕੁੱਲ 16 ਪ੍ਰਤੀਸ਼ਤ ਪੰਜਾਬ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਸਰਕਾਰ ਜਾਰੀ ਨਹੀਂ ਕਰ ਸਕੀ।
ਜਿਸ ਦੀ ਪੰਜਾਬ ਭਰ ਦੇ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਲਾਜ਼ਮਾਂ ਪੂਰਾ ਸਾਲ ਕੋਈ ਵੀ ਡੀਏ ਨਾ ਦੇਣਾ, ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਦਾ ਪ੍ਰਗਟਾਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਗੱਲ ਦਾ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਸੁਮੱਚਾ ਮੁਲਾਜ਼ਮਾਂ ਉਨ੍ਹਾਂ ਦੀ ਮੁਲਾਜ਼ਮ ਮਾਰੂ ਨੀਤੀਆਂ ਤੇ ਬਹੁਤ ਨਿਰਾਸ਼ ਹੁੰਦਾ ਜਾ ਰਿਹਾ ਹੈ। ਪੰਜਾਬ ਸਰਕਾਰ ਕੋਲ ਜੋ ਸੱਤਾ ਦਾ ਆਨੰਦ ਮਾਣਨ ਲਈ ਸਮਾਂ ਬਚਿਆ ਹੈ ਬਹੁਤ ਥੋੜ੍ਹਾ ਹੈ।
ਉਨ੍ਹਾਂ ਨੂੰ ਅਜੇ ਵੀ ਆਪਣੇ ਝੂਠੇ ਵਾਅਦਿਆਂ ਅਤੇ ਪੰਜਾਬ ਦੇ ਖਜ਼ਾਨੇ ਨੂੰ ਇਸ਼ਤਿਹਾਰ ਬਾਜ਼ੀ ਨਜਾਇਜ਼ ਖਰਚ ਕਰਨ ਤੇ ਗੁਰੇਜ਼ ਕਰਨਾ ਚਾਹੀਦਾ ਹੈ। ਪੰਜਾਬ ਦੇ ਮੁਲਾਜ਼ਮਾਂ ਨੂੰ ਉਨਾਂ ਦੇ ਮਹਿੰਗਾਈ ਭੱਤੇ ਅਤੇ ਹੱਕੀ ਮੰਗਾਂ ਨੂੰ ਮੰਨਣ ਵਿੱਚ ਪਹਿਲਕਦਮੀ ਕਰਨੀ ਚਾਹੀਦੀ ਹੈ। ਜੇਕਰ ਪੰਜਾਬ ਸਰਕਾਰ ਦਾ ਪੰਜਾਬ ਦੇ ਮੁਲਾਜ਼ਮਾਂ ਪ੍ਰਤੀ ਨਾ ਪੱਖੀ ਵਤੀਰਾ ਰਿਹਾ ਤਾਂ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸੜਕੇ ਤੇ ਉਤਰ ਕੇ ਆਉਣ ਵਾਲੀਆਂ ਚੋਣਾਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਦੀਆਂ ਪੋੜੀਆਂ ਚੜਣ ਤੋਂ ਦੂਰ ਕਰ ਦੇਣਗੇ।
ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ,ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ,ਭੀਮ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।

