All Latest NewsGeneralNews FlashPoliticsPunjab NewsTop BreakingTOP STORIES

Breaking: ਸੁਖਬੀਰ ਬਾਦਲ ਦਾ ਮੁਆਫ਼ੀਨਾਮਾ ਹੋਇਆ ਜਨਤਕ

 

ਸ਼੍ਰੀ ਅਕਾਲ ਤਖਤ ਸਾਹਿਬ ਤੇ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਨੂੰ ਅਕਾਲ ਤਖਤ ਸਾਹਿਬ ਦੇ ਸਕੱਤਰ ਨੇ ਕੀਤਾ ਜਨਤਕ

ਪੰਜ ਸਿੰਘ ਸਾਹਿਬਾਨ ਇਸ ਬਾਰੇ ਮੀਟਿੰਗ ਕਰਕੇ ਜਲਦ ਹੀ ਦੇਣਗੇ ਆਪਣਾ ਫੈਸਲਾ

ਗੁਰਪ੍ਰੀਤ ਸਿੰਘ, ਅੰਮ੍ਰਿਤਸਰ/ਚੰਡੀਗੜ੍ਹ-

ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ 1 ਜੁਲਾਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਆ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਪੱਤਰ ਦਿੱਤਾ ਗਿਆ ਸੀ ਅਤੇ ਉਸ ਵਿੱਚ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ।

ਜਿਸ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲ 15 ਦਿਨਾਂ ਦੇ ਵਿੱਚ ਸਪਸ਼ਟੀਕਰਨ ਮੰਗਿਆ ਸੀ ਜਿਸ ਨੂੰ ਦੇਖਦੇ ਹੋਏ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਬੰਦ ਲਿਫਾਫਾ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਤੇ ਦਿੱਤਾ ਗਿਆ ਸੀ।

ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਜਨਤਕ ਚਿੱਠੀ-  https://drive.google.com/file/d/1U2SlhBs1M77FtRGS2gKZHWVsK1FMwyIW/view?usp=sharing

ਜਿਸ ਤੋਂ ਬਾਅਦ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬਾਂਦਲਫਾਫੇ ਦੀ ਸਪਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ ਤੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਅਕਾਲੀ ਦਲ ਵੱਲੋਂ ਦਿੱਤੇ ਸਪਸ਼ਟੀਕਰਨ ਜਨਤਕ ਕੀਤਾ ਤੇ ਉਹਨਾਂ ਦਾ ਕਹਿਣਾ ਕਿ ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਆਪਣਾ ਫੈਸਲਾ ਦੇਣਗੇ।

ਦੱਸ ਦਈਏ ਕਿ ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸਪਸ਼ਟੀਕਰਨ ਵਿੱਚ ਲਿਖਿਆ ਸੀ ਕਿ 24 ਸਤੰਬਰ 2015 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਤ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਚ ਗੁਰਮਤਾ ਕੀਤਾ ਗਿਆ ਸੀ।

ਜਿਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮ ਤੇ ਹੀ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤੇ ਗਏ ਸੀ।

ਜਦ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਪਸ਼ਟੀਕਰਨ ਦੇ ਵਿੱਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਲੀਡਰਾਂ ਵੱਲੋਂ ਮਾਫੀਨਾਮਾ ਪੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਗਿਆ ਸੀ। ਜੋਗ ਵੀ ਸਾਡੇ ਖਿਲਾਫ ਲਿਖ ਕੇ ਉਹਨਾਂ ਨੇ ਦਿੱਤਾ ਸੀ ਬਸ ਉਹਨਾਂ ਸਭ ਨੂੰ ਆਪਣੇ ਝੋਲੀ ਪਾਉਂਦਾ ਹੈ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਵੀ ਦਿੱਤਾ ਜਾਵੇਗਾ ਉਹ ਸਾਨੂੰ ਪ੍ਰਵਾਨ ਹੋਵੇਗਾ।

 

Leave a Reply

Your email address will not be published. Required fields are marked *