All Latest NewsGeneralNews FlashPunjab NewsTop BreakingTOP STORIES

ਭਿਆਨਕ ਸੜਕ ਹਾਦਸੇ ‘ਚ ਸਕੂਲੀ ਵਿਦਿਆਰਥਣ ਦੀ ਮੌਤ

 

ਪੰਜਾਬ ਨੈੱਟਵਰਕ, ਰੂਪਨਗਰ

ਰੂਪਨਗਰ ਦੇ ਪਿੰਡ ਲੋਹਗੜ ਫਿੱਡੇ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇਕ ਵਿਦਿਆਰਥਣ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਲੋਦੀਮਾਜਰਾ ਵਿਖੇ ਗਿਆਰਵੀਂ ਜਮਾਤ ਵਿਚ ਪੜ੍ਹਦੀ ਸੀ।

ਮ੍ਰਿਤਕਾ ਦੇ ਪਿਤਾ ਸੁਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ, ਉਸਦੀ ਧੀ ਨਵਨੀਤ ਕੌਰ ਆਪਣੀਆਂ ਦੋ ਹੋਰ ਸਹੇਲੀਆਂ ਦੇ ਨਾਲ ਸਾਈਕਲ ਤੇ ਸਵਾਰ ਹੋ ਕੇ ਅੱਜ ਸਵੇਰੇ ਸਕੂਲ ਜਾ ਰਹੀ ਸੀ, ਜਦੋਂ ਉਹ ਪਿੰਡ ਲੋਹਗੜ੍ਹ ਫਿੱਡੇ ਨਜਦੀਕ ਪਹੁੰਚੀ ਤਾਂ, ਉਨ੍ਹਾਂ ਦੇ ਸਾਈਕਲ ਨੂੰ ਤੇਜ਼ ਰਫ਼ਤਾਰ ਟਰੱਕ ਦੇ ਵੱਲੋਂ ਟੱਕਰ ਮਾਰ ਦਿੱਤੀ ਗਈ। ਇਹ ਟੱਕਰ ਇਨ੍ਹੀਂ ਜਿਆਦਾ ਭਿਆਨਕ ਸੀ ਕਿ, ਨਵਨੀਤ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ।

ਦੂਜੇ ਪਾਸੇ, ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਪੁਲਿਸ ਚੌਂਕੀ ਘਨੌਲੀ ਦੇ ਇੰਚਾਰਜ ਆਪਣੀ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਤੇ ਪਹੁੰਚੇ, ਜਿਨਾਂ ਦੇ ਵਲੋਂ ਮ੍ਰਿਤਕਾ ਨਵਨੀਤ ਕੌਰ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਨੂੰ ਕਲਮਬੰਦ ਕਰਕੇ, ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Leave a Reply

Your email address will not be published. Required fields are marked *