ਵੱਡੀ ਖ਼ਬਰ: ਸੁੱਚਾ ਸਿੰਘ ਸਮੇਤ 6 ਉਮੀਦਵਾਰਾਂ ‘ਤੇ ਲਟਕੀ ਤਲਵਾਰ, ਨਹੀਂ ਲੜ ਸਕਣਗੇ ਚੋਣ

All Latest NewsGeneral NewsNews FlashPolitics/ OpinionPunjab NewsTop BreakingTOP STORIES

 

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ

ਰੋਹਿਤ ਗੁਪਤਾ, ਗੁਰਦਾਸਪੁਰ

ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ।

ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਸਾਰੇ ਦੇ ਸਾਰੇ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ।

15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਟਿਕਟ ‘ਤੇ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਵੀ ਅਯੋਗ ਕਰਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆ ਗਿਆ ਹੈ।

ਇਹਨਾਂ ਤੋਂ ਇਲਾਵਾ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

 

 

Media PBN Staff

Media PBN Staff

Leave a Reply

Your email address will not be published. Required fields are marked *