ਵੱਡੀ ਖ਼ਬਰ: ਪੰਜਾਬ ‘ਚ ਮੈਰਿਜ ਪੈਲਸਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਪੂਰਾ ਵੇਰਵਾ

All Latest NewsNews FlashPunjab NewsTop BreakingTOP STORIES

 

ਪੈਲਸਾਂ ਦੀ ਚਾਰਦੀਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ‘ਤੇ ਪਾਬੰਦੀ

Media PBN

ਮੋਗਾ, 07 ਜਨਵਰੀ 2026- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਸਥਿਤ ਸਾਰੇ ਮੈਰਿਜ ਪੈਲਸਾਂ ਦੇ ਮਾਲਕਾਂ ਨੂੰ ਕਿਸੇ ਵੀ ਫੰਕਸ਼ਨ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ ਪੈਲਸਾਂ ਦੀ ਚਾਰਦੀਵਾਰੀ ਅੰਦਰ ਹੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਉਹਨਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਮੈਰਿਜ ਪੈਲਸਾਂ ਦੇ ਮਾਲਕਾਂ ਅਤੇ ਮੈਰਿਜ ਪੈਲਸਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੈਰਿਜ ਪੈਲਸਾਂ ਦੇ ਮਾਲਕਾਂ ਵੱਲੋਂ ਇਹ ਵੀ ਧਿਆਨ ਵਿੱਚ ਰੱਖਿਆ ਜਾਵੇ ਕਿ ਸਰਕਾਰ ਦੀ ਪ੍ਰਾਪਰਟੀ ਜਿਸ ਦੀ ਕਿਸੇ ਸੜਕ ਲਈ ਨਿਸ਼ਾਨਦੇਹੀ ਕੀਤੀ ਗਈ ਹੈ, ਉਸ ਨੂੰ ਵਾਹਨਾਂ ਦੀ ਪਾਰਕਿੰਗ ਲਈ ਨਾ ਵਰਤਿਆ ਜਾਵੇ।

ਸਾਗਰ ਸੇਤੀਆ ਨੇ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਹੁਕਮਾਂ ਅਤੇ ਐਕਟ ਦੇ ਨਿਯਮਾਂ ਦੀ ਮੈਰਿਜ ਪੈਲਸਾਂ ਦੇ ਮਾਲਕਾਂ ਵੱਲੋਂ ਪਾਲਣਾ ਕੀਤੀ ਜਾਵੇ।

ਮੈਰਿਜ ਪੈਲਿਸਾਂ ਦੀ ਚਾਰਦੀਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਕਰਨ ਨਾਲ ਜਿੱਥੇ ਦੁਰਘਟਨਾਵਾਂ ਦਾ ਖਦਸ਼ਾ ਬਣਿਆ ਰਹਿੰਦਾ ਹੈ, ਉੱਥੇ ਟਰੈਫਿਕ ਲਈ ਵੀ ਬਹੁਤ ਸਮੱਸਿਆ ਪੈਦਾ ਹੁੰਦੀ ਹੈ। ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ।

 

Media PBN Staff

Media PBN Staff