Teacher Protest: ਪੰਜਾਬ ਦੇ ਸਪੈਸ਼ਲ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਰੈਲੀ ਦਾ ਐਲਾਨ
Teacher Protest: ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵੱਲੋਂ 18 ਜਨਵਰੀ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ – ਅਨੁਭਵ ਗੁਪਤਾ
Punjab News, 7 Jan 2026-
ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੇ ਸਟੇਟ ਕਮੇਟੀ ਮੈਂਬਰ ਅਨੁਭਵ ਗੁਪਤਾ ਵੱਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ Policy for welfare of Adhoc, contractual, Temporary Teachers (Nation Builder) 12710 ਪ੍ਰੀ-ਪ੍ਰਾਇਮਰੀ ਅਤੇ ਸਪੈਸ਼ਲ ਕਾਡਰ ਅਧਿਆਪਕਾਂ ‘ਤੇ PAY SCALE ਲਾਗੂ ਅਤੇ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਮੂਹ ਪੰਜਾਬ ਦੇ ਸਪੈਸ਼ਲ ਕਾਡਰ ਅਧਿਆਪਕਾਂ ਵੱਲੋਂ ਮਿਤੀ 18-01-2026 ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਚੰਡੀਗੜ੍ਹ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਵੱਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਮੀਟਿੰਗ ਰੱਦ ਕਰ ਦਿੱਤੀ ਜਾਂਦੀ ਹੈ, ਜਿਸ ਕਰਕੇ ਪੂਰੇ ਪੰਜਾਬ ਦੇ ਸਪੈਸ਼ਲ ਕਾਡਰ ਅਧਿਆਪਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
28-07-2023 ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਪਿਛਲੇ ਢਾਈ ਸਾਲਾਂ ਤੋਂ ਇਹਨਾਂ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ ਗਈ ਹੈ। ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਵੱਲੋਂ 28-7-2023 ਨੂੰ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਕਿ ਇੱਕ ਸਾਲ ਦੇ ਅੰਦਰ ਬਾਕੀ ਰਹਿੰਦੇ ਲਾਭ ਵੀ ਦੇ ਦਿੱਤੇ ਜਾਣਗੇ ਪਰ ਨਾ ਤਾਂ ਸਿੱਖਿਆ ਮੰਤਰੀ ਪੰਜਾਬ ਵੱਲੋਂ ਅਤੇ ਨਾ ਹੀ ਵਿਭਾਗ ਵੱਲੋਂ ਕੋਈ ਸਾਰ ਨਹੀਂ ਲਈ ਗਈ, ਜਿਸ ਦੇ ਰੋਸ ਵਜੋਂ ਰੈਲੀ ਰੱਖੀ ਗਈ ਹੈ।
ਅਨੁਭਵ ਗੁਪਤਾ ਵੱਲੋਂਪੰਜਾਬ ਦੇ ਸਮੂਹ ਕਾਡਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਦਿਨ-ਐਤਵਾਰ, ਸਮਾਂ-11 ਵਜੇ, ਮਿਤੀ:- 18-01-2026, ਸਥਾਨ- ਸ਼੍ਰੀ ਅੰਬ ਸਾਹਿਬ ਗੁਰਦੁਆਰਾ, ਮੋਹਾਲੀ ਪਹੁੰਚਣ ਤਾਂਕਿ ਅਸੀਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾ ਸਕੀਏ।

