ਪੰਜਾਬ ਦੇ ਸਾਰੇ ਸਕੂਲਾਂ ‘ਚ ਵਧੀਆਂ ਛੁੱਟੀਆਂ ਬਾਰੇ ਤਾਜ਼ਾ ਹੁਕਮ ਜਾਰੀ, ਪੜ੍ਹੋ ਪੱਤਰ
ਪੰਜਾਬ ਦੇ ਸਾਰੇ ਸਕੂਲਾਂ ‘ਚ ਵਧੀਆਂ ਛੁੱਟੀਆਂ ਬਾਰੇ ਤਾਜ਼ਾ ਹੁਕਮ ਜਾਰੀ, ਪੜ੍ਹੋ ਪੱਤਰ
Holiday News, 7 Jan 2026-
ਪੰਜਾਬ ਦੇ ਸਾਰੇ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।


