Holiday Alert: ਪੰਜਾਬ ਦੇ ਇਸ ਜ਼ਿਲ੍ਹੇ ‘ਚ 17 ਜਨਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਪੱਤਰ
Holiday Alert: 17 ਜਨਵਰੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਛੁੱਟੀ ਦਾ ਐਲਾਨ
Media PBN
ਮਾਲੇਰਕੋਟਲਾ 07 ਜਨਵਰੀ 2026-
Holiday Alert: ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਮਲੇਰਕੋਟਲਾ ਡੀਸੀ ਦੇ ਵੱਲੋਂ 17 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੀ ਅਜਾਦੀ ਖਾਤਰ ਸ਼ਹੀਦੀਆਂ ਪਾਉਣ ਵਾਲੇ 66 ਨਾਮਧਾਰੀ ਸਿੰਘਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਜ਼ਿਲਾ ਮਾਲੇਰਕੋਟਲਾ ਵਿਖੇ ਮਿਤੀ 17 ਜਨਵਰੀ, ਕੂਕਾ ਸ਼ਹੀਦੀ ਦਿਵਸ ਨੂੰ ਬਤੌਰ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ।
ਇਸ ਲਈ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ।
ਉਨ੍ਹਾਂ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ‘ਤੇ ਲਾਗੂ ਨਹੀਂ ਹੋਣਗੇ।


