All Latest NewsNews FlashPunjab News

Employees News: ਪੰਜਾਬ ਦੇ ਵੱਡੀ ਗਿਣਤੀ ‘ਚ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਦਾ ਐਲਾਨ

 

Employees News: 14-15 ਅਗਸਤ ਨੂੰ ਜਿਲਾ ਸਦਰ ਮੁਕਾਮਾਂ ਤੇ 24 ਘੰਟੇ ਦੀਆਂ ਭੁੱਖ ਹੜਤਾਲਾਂ ਅਤੇ ਰੋਸ ਮੁਜਾਹਰੇ ਕਰਕੇ ਅਜਾਦੀ ਦਿਵਸ ਤੇ ਕੌਮੀ ਝੰਡਾ ਲਹਿਰਾਉਣ ਆਏ ਮੰਤਰੀਆਂ ਨੂੰ ਦਿੱਤੇ ਜਾਣਗੇ ਮੰਗ ਪੱਤਰ: ਲੁਬਾਣਾ, ਰਾਣਵਾਂ

ਪੰਜਾਬ ਨੈੱਟਵਰਕ, ਪਟਿਆਲਾ

Employees News: ਪੰਜਾਬ ਦੇ ਦਰਜ਼ਾਚਾਰ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾ ਕਾਰਜ਼ਕਾਰਨੀ ਮੀਟਿੰਗ ਅੱਜ ਸਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ਨੇ ਦੱਸਿਆ ਕਿ ਮੀਟਿੰਗ ਦੇ ਸੁਰੂ ਵਿੱਚ ਮੁਲਾਜ਼ਮਾਂ ਦੇ ਮਹਿਬੂਬ ਆਗੂ ਦੇ ਵਿਛੋੜੇ ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ 2 ਮਿੰਟ ਦਾ ਮੋਨ ਧਾਰਕੇ ਸਾਥੀ ਢਿੱਲੋਂ ਨੂੰ ਸਰਧਾਂਜਲੀ ਭੇਂਟ ਕੀਤੀ।

ਇਸ ਮੌਕੇ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਮੁੱਖ ਮੰਤਰੀ ਪੰਜਾਬ ਦੀ ਵਾਹਦੇ ਖਿਲਾਫੀ/ਟਾਲ ਮਟੋਲ ਨੀਤੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਦੀ ਕੀਤੀ ਗਈ ਹੈ।

ਮੁੱਖ ਮੰਤਰੀ ਵੱਲੋਂ ਵਾਰ ਵਾਰ ਮੀਟਿੰਗਾਂ ਨੀਯਤ ਕਰਕੇ ਮੁਲਤਵੀ ਕਰਨ ਨਾਲ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਵਿਆਪਕ ਰੋਸ ਪੈਦਾ ਹੋ ਗਿਆ ਹੈ , ਜਿਸ ਦਾ ਪ੍ਰਗਟਾਵਾ ਸਾਂਝੇ ਫਰੰਟ ਵੱਲੋਂ 05-06 ਅਗਸਤ ਨੂੰ ਸਮੁੱਚੇ ਪੰਜਾਬ ਅੰਦਰ ਪੰਜਾਬ ਸਰਕਾਰ ਦੀ ਅਰਥੀਆਂ ਅਤੇ ਲਾਰਿਆਂ ਦੀਆਂ ਪੰਡਾਂ ਫੂਕ ਕੇ ਕੀਤਾ ਜਾਵੇਗਾ।

ਇਹਨਾਂ ਐਕਸ਼ਨਾਂ ਵਿੱਚ ਪੰਜਾਬ ਦੇ ਦਰਜਾਚਾਰ ਮੁਲਾਜ਼ਮਾਂ ਵੱਲੋਂ ਭਰਵੀੰ ਸਮੂਲੀਅਤ ਕੀਤੀ ਜਾਵੇਗੀ। ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ,ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਐਕਟਿੰਗ ਪ੍ਰਧਾਨ ਜਸਵਿੰਦਰ ਪਾਲ ਉੱਘੀ,ਸੀਨੀ:ਵਾਈਸ ਪ੍ਰਧਾਨ ਮੇਲਾ ਸਿੰਘ ਪੁੰਨਾਂਵਾਲ,ਜਨਰਲ ਸਕੱਤਰ ਬਲਜਿੰਦਰ ਸਿੰਘ ਪਟਿਆਲਾ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਮੁਲਾਜ਼ਮਾਂ/ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ ਅਤੇ ਇਹ ਸਰਕਾਰ ਲਾਰਾ ਲੱਪਾ ਲਗਾ ਕੇ ਡੰਗ ਟਪਾਈ ਹੀ ਕਰ ਰਹੀ ਹੈ। ਆਗੂਆਂ ਆਖਿਆ ਕਿ ਇਹ ਪਹਿਲੀ ਵਾਰ ਹੈ ਕਿ ਇਸ ਸਰਕਾਰ ਵੱਲੋਂ ਜੋ ਕਾਨੂੰਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਇਆ ਗਿਆ ਹੈ,ਉਹ ਅੱਤ ਦਾ ਘਾਤਕ ਹੈ।

ਕਿਉਂਕਿ ਇਸ ਪੌਲਸੀ ਰਾਹੀਂ ਪੱਕੇ ਹੋਣ ਵਾਲੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਮਮੂਲੀ ਵਾਧਾ ਹੀ ਹੋਵੇਗਾ, ਇਹਨਾਂ ਨੂੰ ਹੋਰ ਕੋਈ ਪੱਕਿਆਂ ਵਾਲੀ ਰਾਹਤ ਨਹੀਂ ਮਿਲੇਗੀ ਅਤੇ ਇਸ ਪੌਲਸੀ ਵਿੱਚ ਦਰਜਾਚਾਰ ਮੁਲਾਜ਼ਮਾਂ ਉੱਤੇ ਵਾਧੂ ਦੀਆਂ ਸ਼ਰਤਾਂ ਲਗਾ ਦਿੱਤੀਆਂ ਗਈਆਂ ਹਨ ਅਤੇ ਆਊਟਸੋਰਸ , ਇਨਲਿਸਟਮੈਂਟ ਅਤੇ ਕੇਂਦਰੀ ਸਕੀਮਾਂ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਬਾਹਰ ਕੱਢ ਦਿੱਤਾ ਹੈ , ਮਿਡ ਡੇ ਮੀਲ ਕੁੱਕ ਵਰਕਰਾਂ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ /ਹੈਲਪਰਾਂ ਦੇ ਭੱਤੇ ਦੁੱਗਣੇ ਕਰਨ ਤੋਂ ਸਰਕਾਰ ਆਪਣੇ ਵਾਅਦੇ ਤੋਂ ਭੱਜ ਗਈ ਹੈ।

ਸਰਕਾਰੀ ਕਾਲਜਾਂ ਵਿੱਚ ਪੀਟੀਏ ਫੰਡਾਂ ਚ ਲੰਮੇਂ ਅਰਸੇ ਤੋਂ ਡਿਊਟੀ ਕਰਦੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ,ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਬਜਾਏ ਉਸ ਨੂੰ ਕੇਂਦਰ ਸਰਕਾਰ ਨਾਲ ਜਬਰੀ ਬੰਨਿਆ ਜਾ ਰਿਹਾ ਹੈ, ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਦੇ ਬਾਵਜੂਦ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਗਣਾਂਕ ਨਾਲ ਕਰਨ ਤੋਂ ਵੀ ਸਰਕਾਰ ਪਿੱਛੇ ਹਟ ਰਹੀ ਹੈ, ਮੁਲਾਜ਼ਮ / ਪੈਨਸ਼ਨਰ ਤਨਖਾਹ ਕਮਿਸ਼ਨ ਅਤੇ ਮਹਿੰਗਾਈ ਭੱਤੇ ਦੇ ਬਕਾਏ ਉਡੀਕਦੇ – ਉਡੀਕਦੇ ਇਸ ਜਹਾਨ ਤੋਂ ਤੁਰਦੇ ਜਾ ਰਹੇ ਹਨ , ਤਨਖਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਨੀਆਂ ਤਾਂ ਦੂਰ ਦੀ ਗੱਲ ਤਨਖਾਹ ਕਮਿਸ਼ਨ ਦਾ ਦੂਜਾ ਹਿੱਸਾ ਠੰਡੇ ਵਸਤੇ ਵਿੱਚ ਪਾਇਆ ਹੋਇਆ ਹੈ।

ਜਿਸ ਕਰਕੇ ਮੁਲਾਜ਼ਮ ਏਸੀਪੀ ਦੇ ਲਾਭ ਤੋਂ ਵੀ ਵਾਂਝੇ ਹੋਏ ਬੈਠੇ ਹਨ, ਗਰੁੱਪ ਡੀ ਮੁਲਾਜ਼ਮਾਂ ਦਾ ਕੱਟਿਆ ਸਪੈਸ਼ਲ ਇੰਕਰੀਮੈਂਟ ਬਹਾਲ ਨਹੀਂ ਕੀਤਾ ਜਾ ਰਿਹਾ,ਤੀਜੇ ਦਰਜੇ ਵਿੱਚ ਤਰੱਕੀ ਕੋਟਾ ਵਧਾਇਆ ਜਾਵੇ ਅਤੇ 50 ਸਾਲ ਦੀ ਉੱਮਰ ਤੇ ਟਾਇਪ ਟੈਸਟ ਦੀ ਸ਼ਰਤ ਖਤਮ ਕੀਤੀ ਜਾਵੇ,ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਜੋ 12 ਪ੍ਰਤੀਸ਼ਤ ਬਣਦੀਆਂ ਹਨ ਉਹ ਨਾ ਦੇ ਕੇ ਮਹਿੰਗਾਈ ਭੱਤੇ ਨੂੰ ਕੇਂਦਰ ਨਾਲੋਂ ਡੀ ਲਿੰਕ ਕੀਤਾ ਜਾ ਰਿਹਾ ਹੈ।

ਪੇਂਡੂ ਭੱਤਾ , ਫਿਕਸ ਸਫਰੀ ਭੱਤਾ ਸਮੇਤ ਹੋਰ ਅਨੇਕਾਂ ਵੱਖ – ਵੱਖ ਮੁਲਾਜ਼ਮਾਂ ਨੂੰ ਮਿਲਣ ਵਾਲੇ ਵੱਖ-ਵੱਖ ਤਰਾਂ ਦੇ ਹੋਰ ਭੱਤੇ ਸੋਧਣ ਦੇ ਨਾਂ ਤੇ ਬੰਦ ਕਰਕੇ ਰੱਖ ਦਿੱਤੇ ਹਨ ਅਤੇ ਇਹ ਸਰਕਾਰ ਉਹਨਾਂ ਨੂੰ ਮੁੜ ਚਾਲੂ ਕਰਨ ਵਾਸਤੇ ਤਿਆਰ ਨਹੀਂ , ਪਰਖ ਕਾਲ ਦੌਰਾਨ ਤਿੰਨ ਸਾਲ ਮੁਢਲੀ ਤਨਖਾਹ ਦੇ ਕੇ ਮੁਲਾਜ਼ਮਾਂ ਦਾ ਸ਼ੋਸ਼ਣ ਲਗਾਤਾਰ ਜਾਰੀ ਹੈ , ਪੰਜਾਬ ਅੰਦਰ 16 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਜਬਰੀ ਕੇਂਦਰੀ ਤਨਖਾਹ ਸਕੇਲ ਥੋਪੇ ਜਾ ਰਹੇ ਹਨ , ਕੁੱਝ ਦੇਣ ਦੀ ਥਾਂ ਉਲਟਾ 200/- ਰੁਪਏ ਪ੍ਰਤੀ ਮਹੀਨਾਂ ਮੁਲਾਜ਼ਮਾਂ/ ਪੈਨਸ਼ਨਰਾਂ ਤੋਂ ਜਜੀਆ ਟੈਕਸ ਵਸੂਲਿਆ ਜਾ ਰਿਹਾ ਹੈ।

ਆਗੂਆਂ ਆਖਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ / ਪੈਨਸ਼ਨਰ ਪ੍ਰਤੀ ਮਾੜੀਆਂ ਨੀਤੀਆਂ ਦੇ ਖਿਲਾਫ ਸਮੁੱਚੇ ਮੁਲਾਜ਼ਮ ਵਰਗ ਅੰਦਰ ਵਿਆਪਕ ਰੋਸ ਹੈ, ਕਿਓਂਕਿ ਅਜ਼ਾਦੀ ਦੇ 76 ਸਾਲ ਬਾਅਦ ਵੀ ਵੱਖੋ ਵੱਖ ਵਿਭਾਗਾਂ ਵਿੱਚ ਗਰੁੱਪ ਡੀ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਨਾ ਕਰਕੇ ਠੇਕਾ,ਆਊਟ ਸੋਰਸ਼ ਪ੍ਰਣਾਲੀ ਰਾਹੀਂ ਤੁੱਛ ਤਨਖਾਹਾਂ ਤੇ ਆਰਥਿਕ ਸੋਸ਼ਣ ਜੰਗੀ ਪੱਧਰ ਤੇ ਜਾਰੀ ਹੈ।

ਜਿਸ ਲਈ ਮੀਟਿੰਗ ਵਿੱਚ ਫੈਸਲਾਂ ਕੀਤਾ ਕਿ ਰਾਜ ਭਰ ਵਿੱਚ ਜਿਲਾ ਸਦਰ ਮੁਕਾਮਾਂ ਤੇ 14-15 ਅਗਸਤ ਨੂੰ ਦਰਜਾਚਾਰ ਮੁਲਾਜਮਾਂ ਵੱਲੋਂ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ 24 ਘੰਟੇ ਦੀਆਂ ਭੁੱਖ ਹੜਤਾਲਾਂ ਕੀਤੀਆਂ ਜਾਣਗੀਆਂ ਅਤੇ ਰੋਸ ਮੁਜਾਹਰੇ ਕਰਕੇ ਝੰਡਾ ਲਹਿਰਾਉਣ ਆਏ ਮੰਤਰੀਆਂ ਰਾਹੀਂ ਮੰਗਾਂ ਦੇ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੇ ਜਾਣਗੇ।

ਇਸ ਮੌਕੇ ਵਿਨੋਧ ਕੁਮਾਰ,ਸੁਰਿੰਦਰ ਬੈਂਸ ਲੁਧਿਆਣਾ,ਜਗਮੋਹਣ ਨੌਂਲੱਖਾ,ਕ੍ਰਿਸ਼ਨ ਪ੍ਰਸਾਦਿ ਅਤੇ ਰਮੇਸ ਕੁਮਾਰ ਚੰਡੀਗੜੁ,ਰਾਮ ਲਾਲ ਰਾਮਾਂ,ਜਸਵਿੰਦਰ ਸਿੰਘ ਫਤੇਗੜ੍ਹ ਸਾਹਿਬ,ਇਕਬਾਲ ਸਿੰਘ ਢੂੱਡੀ ਫਰੀਦਕੋਟ,ਸੁਰਿੰਦਰ ਪਾਲ ਵਿਅਰ ਹਾਊਸ,ਕ੍ਰਿਸ਼ਨ ਸਿੰਘ ਬਠਿੰਡਾ,ਰਾਜਵੀਰ ਸਿੰਘ ਫਾਜਿਲਕਾ,ਮਲਕੀਤ ਸਿੰਘ ਮਾਲੜਾ ਨੇ ਸੰਬੋਧਨ ਕੀਤਾ।

 

Leave a Reply

Your email address will not be published. Required fields are marked *