ਕਬੱਡੀ ਅੰਡਰ 17 ਕੁੜੀਆਂ ‘ਚ ਸਰਕਾਰੀ ਹਾਈ ਸਕੂਲ ਕੋਟਲੀ ਖ਼ੁਰਦ ਨੇ ਫਸਵੇਂ ਮੁਕਾਬਲੇ ਵਿੱਚ ਮਾਰੀ ਬਾਜ਼ੀ
ਪੰਜਾਬ ਨੈੱਟਵਰਕ, ਬਠਿੰਡਾ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੋਨਲ ਟੂਰਨਾਮੈਂਟ ਕਮੇਟੀ ਮੌੜ ਵਲੋਂ ਕਰਵਾਈਆ ਜਾ ਰਹੀਆਂ 68 ਵੀਆ ਗਰਮ ਰੁੱਤ ਜੋਨ ਪੱਧਰੀ ਸਕੂਲ ਖੇਡਾਂ ਵਿੱਚ ਫਸਵੇਂ ਮੁਕਾਬਲੇ ਹੋ ਰਹੇ ਹਨ।
ਜੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਦਿਲਪ੍ਰੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਹੋ ਰਹੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜੋਨਲ ਸਕੱਤਰ ਲੈਕਚਰਾਰ ਹਰਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ ਅੰਡਰ 17 ਕੁੜੀਆਂ ਵਿੱਚ ਸਰਕਾਰੀ ਹਾਈ ਸਕੂਲ ਕੋਟਲੀ ਖ਼ੁਰਦ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਨੇ ਦੂਜਾ,ਅੰਡਰ 19 ਕੁੜੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੌੜ ਨੇ ਪਹਿਲਾਂ, ਸਕੂਲ ਆਫ ਐਮੀਨੈਸ ਰਾਮਨਗਰ ਨੇ ਦੂਜਾ,ਸ਼ਤਰੰਜ ਅੰਡਰ 14 ਕੁੜੀਆਂ ਵਿੱਚ ਸਰਸਵਤੀ ਕਾਨਵੇਂਟ ਸਕੂਲ ਮੋੜ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਕਲਾਂ ਨੇ ਦੂਜਾ, ਅੰਡਰ 17 ਵਿੱਚ ਸਰਸਵਤੀ ਕਾਨਵੇਂਟ ਸਕੂਲ ਮੋੜ ਨੇ ਪਹਿਲਾਂ, ਸਕੂਲ ਆਫ ਐਮੀਨੈਸ ਰਾਮਨਗਰ ਨੇ ਦੂਜਾ, ਅੰਡਰ 19 ਵਿੱਚ ਸਰਸਵਤੀ ਕਾਨਵੇਂਟ ਸਕੂਲ ਮੋੜ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੋੜ ਨੇ ਦੂਜਾ, ਯੋਗ ਆਸਨ ਅੰਡਰ 14 ਕੁੜੀਆਂ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਚੂਹੜ ਨੇ ਪਹਿਲਾਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੋੜ ਨੇ ਦੂਜਾ,ਅੰਡਰ 17 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੋੜ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਭੈਣੀ ਚੂਹੜ ਨੇ ਦੂਜਾ, ਅੰਡਰ 19 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੋੜ ਨੇ ਪਹਿਲਾਂ, ਯੋਗ ਆਸਨ ਅੰਡਰ 17 ਮੁੰਡੇ ਵਿੱਚ ਸਰਸਵਤੀ ਕਾਨਵੇਂਟ ਸਕੂਲ ਨੇ ਪਹਿਲਾਂ,ਐਸ ਡੀ ਹਾਈ ਸਕੂਲ ਮੌੜ ਨੇ ਦੂਜਾ, ਅੰਡਰ 14 ਖੋ ਖੋ ਲੜਕੇ ਵਿੱਚ ਸਰਕਾਰੀ ਹਾਈ ਸਕੂਲ ਬੁਰਜ ਮਾਨਸਾ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਨੱਤ ਨੇ ਦੂਜਾ, ਟੇਬਲ ਟੈਨਿਸ ਅੰਡਰ 14 ਕੁੜੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਫੱਤਾ ਨੇ ਪਹਿਲਾਂ, ਸਰਸਵਤੀ ਕਾਨਵੇਂਟ ਸਕੂਲ ਨੇ ਦੂਜਾ, ਅੰਡਰ 19 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਫੱਤਾ ਨੇ ਪਹਿਲਾਂ, ਸਰਸਵਤੀ ਕਾਨਵੇਂਟ ਸਕੂਲ ਨੇ ਦੂਜਾ, ਬੈਡਮਿੰਟਨ ਅੰਡਰ 14 ਵਿੱਚ ਸਰਸਵਤੀ ਕਾਨਵੇਂਟ ਸਕੂਲ ਮੋੜ ਨੇ ਪਹਿਲਾਂ, ਵਿਬਗਯੋਰ ਸਕੂਲ ਰਾਮਗੜ੍ਹ ਭੂੰਦੜ ਨੇ ਦੂਜਾ,ਅੰਡਰ 19 ਵਿੱਚ ਸਰਸਵਤੀ ਕਾਨਵੇਂਟ ਸਕੂਲ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਫੱਤਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੋਕੇ ਹਾਕਮ ਸਿੰਘ ਆਰੇ ਵਾਲੇ ,ਗੁਰਮੀਤ ਸਿੰਘ ਰਾਮਗੜ੍ਹ ਭੂੰਦੜ,ਜਤਿੰਦਰ ਪਾਲ ਸਿੰਘ ਸ਼ੀਂਹ, ਲੈਕਚਰਾਰ ਭੁਪਿੰਦਰ ਸਿੰਘ ਮਾਨ, ਲੈਕਚਰਾਰ ਗੁਰਪਾਲ ਸਿੰਘ, ਲੈਕਚਰਾਰ ਬਲਕਰਨ ਸਿੰਘ ਢਿੱਲੋਂ, ਵਰਿੰਦਰ ਸਿੰਘ ਵਿਰਕ, ਭੁਪਿੰਦਰ ਸਿੰਘ ਤੱਗੜ, ਅਮਨਦੀਪ ਸਿੰਘ ਅਮਨਾ,ਕੁਲਵਿੰਦਰ ਸਿੰਘ ਝੰਡਾ, ਕਸ਼ਮੀਰ ਸਿੰਘ, ਲਖਵੀਰ ਸਿੰਘ, ਹਰਪਾਲ ਸਿੰਘ ਚੱਠੇਵਾਲਾ, ਅਵਤਾਰ ਸਿੰਘ ਮਾਨ, ਨਵਦੀਪ ਕੌਰ, ਰਾਜਵੀਰ ਕੌਰ, ਲਖਵਿੰਦਰ ਸਿੰਘ, ਬਲਰਾਜ ਸਿੰਘ,ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ, ਸਤਬੀਰ ਸਿੰਘ, ਸੁਰੇਸ਼ ਕੁਮਾਰ,ਪੰਕਜ ਕੁਮਾਰ ,ਜੀਵਨ ਸਿੰਘ ਹਾਜ਼ਰ ਸਨ।