Holiday News: ਪੰਜਾਬ ‘ਚ 14 ਜਨਵਰੀ ਨੂੰ ਖੁੱਲ੍ਹਣਗੇ ਸਾਰੇ ਸਕੂਲ, ਵਧੀਆਂ ਛੁੱਟੀਆਂ
Holiday News: ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਵਧੀਆਂ, 14 ਜਨਵਰੀ ਨੂੰ ਖੁੱਲ੍ਹਣਗੇ ਸਕੂਲ
Media PBN
Holiday News: ਚੰਡੀਗੜ੍ਹ, 8 ਜਨਵਰੀ 2026- ਪੰਜਾਬ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਪਹਿਲਾਂ ਸਾਰੇ ਸਕੂਲ 8 ਜਨਵਰੀ ਤੋਂ ਖੁੱਲ੍ਹਣੇ ਸਨ ਪਰ ਸਖ਼ਤ ਠੰਢ ਨੂੰ ਦੇਖਦੇ ਹੋਏ ਸਰਕਾਰ ਨੇ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ ਐਲਾਨੀਆਂ ਗਈਆਂ ਸਨ।
ਪਹਿਲਾਂ ਸਕੂਲ 1 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਠੰਢ ਕਾਰਨ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਸਕੂਲਾਂ ਨੂੰ ਇੱਕ ਹਫ਼ਤੇ ਲਈ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਬੀਤੇ ਦਿਨ ਲਿਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।

