Big Breaking: ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 2 ਮੰਤਰੀਆਂ ਨੂੰ ਮਿਲੇ ਨਵੇਂ ਵਿਭਾਗ- ਸੂਤਰ
Big Breaking: ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, 2 ਮੰਤਰੀਆਂ ਨੂੰ ਮਿਲੇ ਨਵੇਂ ਵਿਭਾਗ- ਸੂਤਰ
Media PBN
ਚੰਡੀਗੜ੍ਹ, 8 ਜਨਵਰੀ 2026 –
ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਭਲਕੇ 9 ਜਨਵਰੀ ਨੂੰ ਸੀਐਮ ਹਾਊਸ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਪਰ ਉਸ ਤੋਂ ਪਹਿਲਾਂ ਹੀ ਪੰਜਾਬ ਕੈਬਨਿਟ ਵਿੱਚ ਫੇਰ ਬਦਲਦੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਦੋ ਮੰਤਰੀਆਂ ਦੇ ਵਿਭਾਗਾਂ ਨੂੰ ਬਦਲ ਦਿੱਤਾ ਹੈ।
ਜਾਣਕਾਰੀ ਅਨੁਸਾਰ, ਦੋ ਮੰਤਰੀਆਂ ਨੂੰ ਨਵੇਂ ਵਿਭਾਗ ਸੌਂਪੇ ਗਏ ਹਨ। ਸੂਚਨਾ ਇਹ ਵੀ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਦਾ ਮੰਤਰੀ ਐਮ.ਸੀ ਚੋਣਾਂ ਤੋਂ ਪਹਿਲਾਂ ਹੀ ਬਦਲ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਐਨਆਰਆਈ ਵਿਭਾਗ ਦਾ ਮੰਤਰੀ ਵੀ ਨਵਾਂ ਲਾਇਆ ਗਿਆ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਬਨਟ ਮੰਤਰੀ ਸੰਜੀਵ ਅਰੋੜਾ ਨੂੰ ਉਸ ਦੇ ਦੂਜੇ ਵਿਭਾਗਾਂ ਦੇ ਨਾਲ ਸਥਾਨਕ ਸਰਕਾਰਾਂ ਵਿਭਾਗ ਵੀ ਦਿੱਤਾ ਗਿਆ ਹੈ।
ਜਦੋਂਕਿ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੂੰ ਐਨਆਰਆਈ ਮਹਿਕਮਾ ਦਿੱਤਾ ਗਿਆ ਹੈ। ਇਹਨਾਂ ਦੋਵਾਂ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ। ਹਾਲਾਂਕਿ ਇਹ ਸੂਚਨਾ ਆਉਣੀ ਬਾਕੀ ਹੈ ਕਿ ਸਰਕਾਰ ਨੇ ਅਚਾਨਕ ਇਹ ਫੈਸਲਾ ਕਿਉਂ ਲਿਆ?

