ਵੱਡੀ ਖ਼ਬਰ: ਪੰਜਾਬ ਸਰਵਿਸ ਬੋਰਡ ਦੇ ਸਾਬਕਾ ਚੇਅਰਮੈਨ ਅਕਾਲੀ ਦਲ ‘ਚ ਸ਼ਾਮਲ
ਵੱਡੀ ਖ਼ਬਰ: ਪੰਜਾਬ ਸਰਵਿਸ ਬੋਰਡ ਦੇ ਸਾਬਕਾ ਚੇਅਰਮੈਨ ਅਕਾਲੀ ਦਲ ‘ਚ ਸ਼ਾਮਲ
Media PBN
ਪਟਿਆਲਾ, 9 ਜਨਵਰੀ, 2026: ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਲੀਡਰ ਤੇਜਿੰਦਰਪਾਲ ਸਿੰਘ ਸੰਧੂ ਬੀਤੇ ਦਿਨ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਨੇ ਇਸ ਬਾਰੇ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਕਿਹਾ ਕਿ ਅਕਾਲੀ ਦਲ ਪੁਨਰ ਸੁਰਜੀਤ ਨੂੰ ਪਟਿਆਲਾ ਵਿੱਚ ਵੱਡਾ ਝਟਕਾ ਲੱਗਿਆ ਹੈ।
ਕਿਉਂਕਿ ਐਸ.ਐਸ.ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਧਰਮਪਤਨੀ ਬੀਬੀ ਅਨੂਪ ਇੰਦਰ ਕੌਰ ਸੰਧੂ ਨੇ ਸਸੁਖਬੀਰ ਸਿੰਘ ਬਾਦਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਤਜਿੰਦਰ ਸਿੰਘ ਮਿੱਡੂਖੇੜਾ ਵੀ ਮੌਜੂਦ ਰਹੇ।
ਸੁਖਬੀਰ ਸਿੰਘ ਬਾਦਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ ਅਤੇ ਤੇਜਿੰਦਰਪਾਲ ਸਿੰਘ ਸੰਧੂ ਕੁੱਝ ਸਮੇਂ ਲਈ ਸਾਡੇ ਤੋਂ ਵੱਖ ਹੋਏ ਸਨ, ਪਰ ਹੁਣ ਫਿਰ ਤੋਂ ਉਹ ਮਾਂ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਦੂਜੇ ਪਾਸੇ ਪੰਜਾਬ ਦੀ ਕਾਨੁੰਨ ਵਿਵਸਥਾ ਤੇ ਸਵਾਲ ਚੁੱਕਦਿਆਂ ਹੋਇਆ ਬਾਦਲ ਨੇ ਕਿਹਾ ਕਿ ਸੂਬੇ ਭਰ ਦੇ ਅੰਦਰ ਇਸ ਵੇਲੇ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਕਿਉਂਕਿ ਰੋਜ਼ ਗੋਲੀਆਂ ਚੱਲ ਰਹੀਆਂ ਹਨ ਅਤੇ ਲੋਕ ਮਰ ਰਹੇ ਹਨ।

