ਚੰਡੀਗੜ੍ਹ: ਸਾਰੇ ਸਕੂਲਾਂ ‘ਚ ਵਧੀਆਂ ਹੋਰ ਛੁੱਟੀਆਂ, ਪੜ੍ਹੋ ਪੂਰੀ ਖ਼ਬਰ
ਚੰਡੀਗੜ੍ਹ: ਸਾਰੇ ਸਕੂਲਾਂ ‘ਚ ਵਧੀਆਂ ਹੋਰ ਛੁੱਟੀਆਂ, ਪੜ੍ਹੋ ਪੂਰੀ ਖ਼ਬਰ
Media PBN
ਚੰਡੀਗੜ੍ਹ, 9 ਜਨਵਰੀ 2026-
ਸਿੱਖਿਆ ਵਿਭਾਗ ਚੰਡੀਗੜ੍ਹ ਦੇ ਵੱਲੋਂ ਠੰਡ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਸਕੂਲੀ ਛੁੱਟੀਆਂ ਹੋਰ ਵਧਾ ਦਿੱਤੀਆਂ ਹਨ।
ਜਾਣਕਾਰੀ ਅਨੁਸਾਰ, ਚੰਡੀਗੜ੍ਹ ਵਿੱਚ ਪਹਿਲਾਂ 10 ਜਨਵਰੀ ਤੱਕ ਛੁੱਟੀਆਂ ਵਧਾਈਆਂ ਗਈਆਂ ਸਨ, ਜਦੋਂਕਿ ਵਿਭਾਗ ਨੇ ਠੰਡ ਅਤੇ ਸੀਤ ਲਹਿਰ ਤੋਂ ਕੋਈ ਰਾਹਤ ਨਾ ਮਿਲਦੀ ਵੇਖ, ਸਕੂਲਾਂ ਵਿੱਚ ਹੁਣ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਸਿੱਖਿਆ ਵਿਭਾਗ ਨੇ ਕਿਹਾ ਕਿ ਸਕੂਲੀ ਸਟਾਫ਼ ਅਤੇ ਬੱਚਿਆਂ ਦੀ ਸਿਹਤ ਸਭ ਤੋਂ ਪਹਿਲਾਂ ਹੈ, ਇਸ ਲਹੀ ਇਹ ਫ਼ੈਸਲਾ ਲਿਆ ਗਿਆ ਹੈ।
ਵਿਭਾਗ ਨੇ ਕਿਹਾ ਕਿ ਹੁਣ ਚੰਡੀਗੜ੍ਹ ਦੇ ਸਾਰੇ ਸਕੂਲ 14 ਜਨਵਰੀ ਨੂੰ ਖੁੱਲ੍ਹਣਗੇ। ਵਿਭਾਗ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ, ਉਹ ਠੰਡ ਤੋਂ ਬਚਣ ਵਾਸਤੇ ਗਰਮ ਕੱਪੜੇ ਪਾਉਣ।
ਇਸ ਦੇ ਨਾਲ ਹੀ ਵਿਭਾਗ ਨੇ ਮਾਪਿਆਂ ਨੂੰ ਕਿਹਾ ਕਿ 14 ਜਨਵਰੀ ਨੂੰ ਜਦੋਂ ਸਕੂਲ ਖੁੱਲ੍ਹਣਗੇ ਤਾਂ, ਬੱਚਿਆਂ ਨੂੰ ਗਰਮ ਕੱਪੜੇ ਪਾ ਕੇ ਹੀ ਸਕੂਲ ਭੇਜਿਆ ਜਾਵੇ ਅਤੇ ਉਨ੍ਹਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇ।
ਦੱਸਦੇ ਚੱਲੀਏ ਕਿ ਪੰਜਾਬ, ਚੰਡੀਗੜ੍ਹ ਸਮੇਤ ਉੱਤਰ ਭਾਰਤ ਵਿੱਚ ਇਸ ਵੇਲੇ ਠੰਡ ਅਤੇ ਸੀਤ ਲਹਿਰ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ।
ਠੰਡ ਦੇ ਮੱਦੇਨਜ਼ਰ ਜਿੱਥੇ ਪਹਿਲਾਂ ਪੰਜਾਬ ਨੇ ਸਕੂਲਾਂ ਵਿੱਚ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਸਨ, ਹੁਣ ਪੰਜਾਬ ਦੀ ਤਰਜ਼ ਤੇ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੀ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਵਿੱਚ ਵਾਧਾ ਕੀਤਾ ਹੈ।
ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ ਹੁਣ ਸਿੱਧਾ 14 ਜਨਵਰੀ ਨੂੰ ਹੀ ਖੁੱਲ੍ਹਣਗੇ।

