Breaking: ਬੱਸ ਨਾਲ ਵਾਪਰਿਆ ਵੱਡਾ ਸੜਕ ਹਾਦਸਾ, ਕਈ ਲੋਕਾਂ ਦੀ ਮੌਤ
Breaking: ਬੱਸ ਨਾਲ ਵਾਪਰਿਆ ਵੱਡਾ ਸੜਕ ਹਾਦਸਾ, ਕਈ ਲੋਕਾਂ ਦੀ ਮੌਤ
Media PBN
ਚੰਡੀਗੜ੍ਹ, 9 ਜਨਵਰੀ 2026- ਹਿਮਾਚਲ ਪ੍ਰਦੇਸ਼ ਦੇ ਅੰਦਰ ਇੱਕ ਵਾਰ ਫਿਰ ਵੱਡਾ ਸੜਕ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਹਰੀਪੁਰਧਰ ਅਤੇ ਸੋਲਨ ਵਿਚਕਾਰ ਜਾ ਰਹੀ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ ਹੈ।
ਖ਼ਬਰਾਂ ਦੀ ਮੰਨੀਏ ਤਾਂ, ਹੁਣ ਤੱਕ ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂਕਿ 40 ਤੋਂ ਵੱਧ ਸਵਾਰੀਆਂ ਜ਼ਖ਼ਮੀ ਦੱਸੀਆਂ ਜਾ ਰਹੀਆਂ ਹਨ।
ਜਾਣਕਾਰੀ ਇਹ ਵੀ ਹੈ ਕਿ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਪਾਰਟੀ ਅਤੇ ਹੋਰ ਟੀਮਾਂ ਮੌਕੇ ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਦੇ ਵੱਲੋਂ ਰਾਹਤ ਤੇ ਬਚਾਅ ਕਾਰਜ ਆਰੰਭ ਕਰ ਦਿੱਤੇ ਗਏ ਹਨ।
ਲੋਕਾਂ ਨੂੰ ਖੱਡ ਅਤੇ ਬੱਸ ਵਿਚੋਂ ਬਾਹਰ ਕੱਢਣ ਦੀ ਕੋਸਿਸ਼ ਕੀਤੀ ਜਾ ਰਹੀ ਹੈ। ਮਿਲੀਆਂ ਰਿਪੋਰਟਾਂ ਦੇ ਮੁਤਾਬਿਕ, ਇਸ ਹਾਦਸੇ ਕਰੀਬ ਅੱਧੀ ਦਰਜਨ ਤੋਂ ਵੱਧ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਲਗਭਗ 50 ਲੋਕ ਸਵਾਰ ਸਨ।
ਖ਼ਬਰ ਅਪਡੇਟ ਹੋ ਰਹੀ ਹੈ….

