Breaking- ਸਤਲੁਜ ਦਰਿਆ ‘ਚੋਂ NHAI ਕੱਢੇਗੀ ਰੇਤ- ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਮੰਤਰੀ ਮੰਡਲ ਵੱਲੋਂ ਲੁਧਿਆਣਾ-ਰੋਪੜ ਸੜਕੀ ਪ੍ਰਾਜੈਕਟ ਲਈ ਨਿਰਧਾਰਤ ਦਰਾਂ ਉਤੇ ਐਨ.ਐਚ.ਏ.ਆਈ. ਨੂੰ ਸਤਲੁਜ ਦਰਿਆ ’ਚੋਂ ਰੇਤਾ ਕੱਢਣ ਦੀ ਮਨਜ਼ੂਰੀ
Punjab news, 9 Jan 2026 –
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫ਼ੈਸਲੇ ਹਨ। ਕੈਬਨਿਟ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਜਾਂ ਇਸ ਦੀਆਂ ਏਜੰਸੀਆਂ ਨੂੰ ਜਲ ਸਰੋਤ ਵਿਭਾਗ ਦੁਆਰਾ ਅਲਾਟ ਕੀਤੀਆਂ ਥਾਵਾਂ ‘ਤੇ ਸਤਲੁਜ ਦਰਿਆ ਵਿੱਚ ਰੇਤ ਦੀ ਨਿਕਾਸੀ ਤਿੰਨ ਰੁਪਏ ਪ੍ਰਤੀ ਘਣ ਫੁੱਟ (ਕਿਊਬਕ ਫੁੱਟ) ਦੇ ਹਿਸਾਬ ਨਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਉਹ ਥਾਵਾਂ ਹਨ, ਜਿਸ ਕੀਮਤ ‘ਤੇ ਸਿਸਵਾਂ ਡੈਮ ਤੋਂ ਗਾਰ ਕੱਢਣ ਦਾ ਇਕਰਾਰਨਾਮਾ ਕੀਤਾ ਗਿਆ ਸੀ। ਇਹ ਪ੍ਰਵਾਨਗੀ ਇਸ ਸ਼ਰਤ ਨਾਲ ਦਿੱਤੀ ਹੈ ਕਿ ਉਪਰੋਕਤ ਕੀਮਤ ਐਨ.ਐਚ.ਏ.ਆਈ. ਜਾਂ ਇਸ ਦੇ ਠੇਕੇਦਾਰਾਂ/ਏਜੰਸੀਆਂ ਨੂੰ 30 ਜੂਨ, 2026 ਤੱਕ ਹੀ ਉਪਲਬਧ ਹੋਵੇਗੀ ਤਾਂ ਜੋ ਲੁਧਿਆਣਾ ਤੋਂ ਰੋਪੜ ਤੱਕ ਸੜਕ ਪ੍ਰੋਜੈਕਟਾਂ ਦੇ ਨਿਰਮਾਣ ਲਈ ਐਨ.ਐਚ.ਏ.ਆਈ. ਨੂੰ ਮਿੱਟੀ ਪ੍ਰਦਾਨ ਕੀਤੀ ਜਾ ਸਕੇ। ਇਸ ਸਬੰਧੀ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਊਰਮੈਂਟ ਐਕਟ-2019 ਦੀ ਧਾਰਾ-63 ਦੇ ਉਪਬੰਧਾਂ ਤੋਂ ਵੀ ਛੋਟ ਦਿੱਤੀ ਗਈ।

