ਵੱਡੀ ਖ਼ਬਰ: ਪੰਜਾਬ ਸਰਕਾਰ 93 ਅਧਿਆਪਕਾਂ ਨੂੰ ਪੱਕੇ ਤੌਰ ‘ਤੇ ਭੇਜੇਗੀ ਡੈਪੂਟੇਸ਼ਨ ‘ਤੇ…!
ਵੱਡੀ ਖ਼ਬਰ: ਪੰਜਾਬ ਸਰਕਾਰ 93 ਅਧਿਆਪਕਾਂ ਨੂੰ ਪੱਕੇ ਤੌਰ ਤੇ ਭੇਜੇਗੀ ਡੈਪੂਟੇਸ਼ਨ ‘ਤੇ…
Media PBN
ਚੰਡੀਗੜ੍ਹ 9 ਜਨਵਰੀ 2026: ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਮਾਲਵਾ ਖਿੱਤੇ ਅਤੇ ਲਹਿਰਾਗਾਗਾ ਦੇ ਇਲਾਕੇ ਲਈ ਵੱਡੇ ਕ੍ਰਾਂਤੀਕਾਰੀ ਫੈਸਲੇ ਲਏ ਗਏ ਹਨ।
ਸਰਕਾਰ ਨੇ ਲੰਬੇ ਸਮੇਂ ਤੋਂ ਬੰਦ ਪਏ ਬਾਬਾ ਹੀਰਾ ਸਿੰਘ ਭੱਠਲ ਇੰਸਟੀਟਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਨੂੰ ਮੁੜ ਸੁਰਜੀਤ ਕਰਦਿਆਂ ਇਸ ਨੂੰ ਮੈਡੀਕਲ ਕਾਲਜ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।
ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਕਥਿਤ ਨਾਕਾਮੀਆਂ ਕਾਰਨ ਬੰਦ ਹੋਏ ਇਸ ਇੰਜੀਨੀਅਰਿੰਗ ਕਾਲਜ ਦਾ ਸਟਾਫ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਸੀ।
ਚੀਮਾ ਵੱਲੋਂ ਦੱਸਿਆ ਗਿਆ ਕਿ ਕੈਬਨਿਟ ਨੇ ਫੈਸਲਾ ਲਿਆ ਹੈ ਕਿ ਕਾਲਜ ਦੇ ਕੁੱਲ 93 ਅਧਿਆਪਕਾਂ ਨੂੰ ਹੁਣ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ (Adjust) ਕੀਤਾ ਜਾਵੇਗਾ। ਯਾਨੀਕਿ ਇਨ੍ਹਾਂ ਅਧਿਆਪਕਾਂ ਨੂੰ ਖਾਲੀ ਅਸਾਮੀਆਂ ਦੇ ਵਿਰੁੱਧ ਡੈਪੂਟੇਸ਼ਨ ‘ਤੇ ਐਡਜਸਟ ਕੀਤਾ ਜਾਵੇਗਾ।
ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ।
93 ਅਧਿਆਪਕਾਂ ਨੂੰ ਸਰਕਾਰੀ ਅਦਾਰਿਆਂ ਵਿੱਚ ਭੇਜਣ ਦੀ ਪ੍ਰਵਾਨਗੀ
ਕੈਬਨਿਟ ਨੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਸਟਾਫ ਮੈਂਬਰਾਂ (ਅਧਿਆਪਕਾਂ) ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਇਸ ਵਿਭਾਗ ਅਧੀਨ ਆਉਂਦੀਆਂ ਖੁਦਮੁਖਤਿਆਰ ਸੰਸਥਾਵਾਂ ਵਿੱਚ ਉਪਲਬਧ ਖਾਲੀ ਅਸਾਮੀਆਂ ਦੇ ਵਿਰੁੱਧ ਡੈਪੂਟੇਸ਼ਨ ‘ਤੇ ਐਡਜਸਟ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ।

