ਵੱਡੀ ਖ਼ਬਰ: AAP ਦੇ ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ
ਵੱਡੀ ਖ਼ਬਰ: AAP ਦੇ ਸੀਨੀਅਰ ਲੀਡਰ ਨੇ ਦਿੱਤਾ ਅਸਤੀਫ਼ਾ
Media PBN
ਚੰਡੀਗੜ੍ਹ, 11 ਜਨਵਰੀ 2026-
ਚੰਡੀਗੜ੍ਹ ਵਿੱਚ ਜਿਵੇਂ ਜਿਵੇਂ ਮੇਅਰ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ ਉਵੇਂ ‘ਆਪ’ ਨੂੰ ਲੀਡਰ ਛੱਡਦੇ ਜਾ ਰਹੇ ਨੇ। ਚੰਡੀਗੜ੍ਹ ਤਕਰੀਬਨ ‘ਆਪ’ ਖ਼ਤਮ ਹੁੰਦੀ ਵਿਖਾਈ ਦੇ ਰਹੀ ਹੈ।
ਆਮ ਆਦਮੀ ਪਾਰਟੀ ਤੋਂ ਦੋ ਦਿਨ ਪਹਿਲਾਂ ਯੈਂਕੀ ਕਾਲੀਆ ਦੇ ਅਸਤੀਫ਼ੇ ਤੋਂ ਬਾਅਦ, ਜੇਜੇ ਸਿੰਘ ਨੇ ਵੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਜੇਜੇ ਸਿੰਘ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਨਿਵਾਰਨ ਕਮੇਟੀ ਦੇ ਚੇਅਰਮੈਨ ਸਨ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਇਹ ਕਹਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਕਿ ਹੁਣ ‘ਆਪ’ ਵਿੱਚ ਕੁਝ ਵੀ ਨਹੀਂ ਬਚਿਆ। ਪਾਰਟੀ ਲੀਡਰਹੀਣ ਸੀ ਅਤੇ ਹੈ।
ਜੇਜੇ ਸਿੰਘ ਨੇ ਕਿਹਾ ਕਿ ਪਾਰਟੀ ਵਿੱਚ ਘੁਟਣ ਮਹਿਸੂਸ ਕਰ ਰਹੀ ਸੀ। ਜਾਣਕਾਰੀ ਅਨੁਸਾਰ, ਜੇਜੇ ਸਿੰਘ ਚੰਡੀਗੜ੍ਹ ਦੇ ਦੱਖਣੀ ਸੈਕਟਰਾਂ ਵਿੱਚ ਇੱਕ ਪ੍ਰਮੁੱਖ ਹਸਤੀ ਹਨ।
ਉਨ੍ਹਾਂ ਨੇ ਸ਼ਿਕਾਇਤ ਨਿਵਾਰਨ ਕਮੇਟੀ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ।

