BREAKING- AAP ਪੰਜਾਬ ਨੇ ਤਿੰਨ ਲੀਡਰਾਂ ਨੂੰ ਪਾਰਟੀ ‘ਚੋਂ ਕੱਢਿਆ
BREAKING- AAP ਪੰਜਾਬ ਨੇ ਤਿੰਨ ਲੀਡਰਾਂ ਨੂੰ ਪਾਰਟੀ ‘ਚੋਂ ਕੱਢਿਆ
Media PBN
ਚੰਡੀਗੜ੍ਹ, 11 ਜਨਵਰੀ, 2026: ਆਮ ਆਦਮੀ ਪਾਰਟੀ (AAP) ਨੇ ਵੱਡੀ ਕਾਰਵਾਈ ਕਰਦਿਆਂ ਹੋਇਆ ਪੰਜਾਬ ਦੇ ਤਿੰਨ ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ।
ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ (ਆਪ) ਨੇ ਸੰਗਠਨ ਵਿੱਚ ਅਨੁਸ਼ਾਸਨ ਬਣਾਈ ਰੱਖਣ ਲਈ ਇੱਕ ਵੱਡਾ ਕਦਮ ਚੁੱਕਦਿਆਂ ਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਹੈ।
ਇਹ ਕਾਰਵਾਈ ਕਥਿਤ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਦੇ ਚਲਦਿਆਂ ਕੀਤੀ ਗਈ ਹੈ। ਤਿੰਨ ਹੋਰ ਪਾਰਟੀ ਆਗੂਆਂ ਤੇ ਵੀ ਇਸ ਕਾਰਵਾਈ ਦੌਰਾਨ ਗਾਜ਼ ਡਿੱਗੀ ਹੈ।
ਪਰਮਿੰਦਰ ਕੌਰ ਬਰਾੜ ਤੋਂ ਇਲਾਵਾ ਕਮਲ ਬਰਾੜ ਅਤੇ ਕਰਮ ਸਿੰਘ ਬਰਾੜ ਨੂੰ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਦੇ ਅਧਿਕਾਰਤ ਬਿਆਨ ਮੁਤਾਬਕ, ਪਰਮਿੰਦਰ ਕੌਰ ਬਰਾੜ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਈ ਗਈ ਸੀ ਜੋ ਪਾਰਟੀ ਦੇ ਹਿੱਤਾਂ ਦੇ ਵਿਰੁੱਧ ਸਨ।
ਪਾਰਟੀ ਵੱਲੋਂ ਜਾਰੀ ਅਨੁਸ਼ਾਸਨੀ ਨੋਟਿਸ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਮੁਅੱਤਲੀ ਤੁਰੰਤ ਲਾਗੂ ਹੋਵੇਗੀ। ਇਸ ਕਾਰਵਾਈ ਨਾਲ ਸਥਾਨਕ ਰਾਜਨੀਤੀ ਵਿੱਚ ਹਲਚਲ ਪੈਦਾ ਹੋ ਗਈ ਹੈ, ਕਿਉਂਕਿ ਲੌਂਗੋਵਾਲ ਨਗਰ ਕੌਂਸਲ ਦੇ ਪ੍ਰਬੰਧਕੀ ਢਾਂਚੇ ‘ਤੇ ਇਸ ਦਾ ਸਿੱਧਾ ਅਸਰ ਪਵੇਗਾ।

