ਅਧਿਆਪਕ ਜੋੜੇ ਦੀ ਮੌਤ ਦਾ ਮਾਮਲਾ; 18 ਜਨਵਰੀ ਨੂੰ ਮੋਗਾ ‘ਚ ਹੋਵੇਗੀ ਰੈਲੀ
ਸਕੂਲ ਲੈਬ ਸਟਾਫ਼ ਯੂਨੀਅਨ ਕਰੇਗੀ 18 ਜਨਵਰੀ ਨੂੰ ਮੋਗਾ ਰੈਲੀ ‘ਚ ਸ਼ਮੂਲੀਅਤ
ਮ੍ਰਿਤਕ ਅਧਿਆਪਕ ਜੋੜੇ ਨੂੰ ਇਨਸਾਫ਼ ਦਿਵਾਉਣ ਲਈ ਹੋਵੇਗਾ ਵੱਡਾ ਇਕੱਠ
ਬਠਿੰਡਾ, 12 ਜਨਵਰੀ 2026- ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਕਮੇਟੀ ਬਠਿੰਡਾ ਦੀ ਵੀਡੀਓ ਕਾਨਫ੍ਰੰਸਿੰਗ ਰਾਹੀਂ ਆਨਲਾਈਨ ਮੀਟਿੰਗ ਹੋਈ।
ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਚੋਣ ਡਿਊਟੀ ‘ਤੇ ਜਾਂਦੇ ਸਮੇਂ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਕੇ ਦੁਨੀਆਂ ਤੋਂ ਰੁਖ਼ਸਤ ਹੋਏ ਅਧਿਆਪਕ ਜੋੜੇ ਨੂੰ ਇਨਸਾਫ਼ ਦਿਵਾਉਣ ਲਈ 18 ਜਨਵਰੀ ਨੂੰ ਮੋਗਾ ਵਿਖੇ ਹੋਣ ਵਾਲੇ ਵੱਡੇ ਇਕੱਠ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕ ਜੋੜੇ ਦੀ ਮੌਤ ਕੋਈ ਆਮ ਕੁਦਰਤੀ ਹਾਦਸਾ ਨਹੀਂ ਬਲਕਿ ਚੋਣ ਪ੍ਰਬੰਧਾਂ ਦੀ ਬਦਇੰਤਜ਼ਾਮੀ ਦਾ ਨਤੀਜਾ ਹੈ।
ਇਸ ਤੋਂ ਇਲਾਵਾ ਬੀ.ਐਲ.ਓ. ਦੇ ਉੱਪਰ ਥੋਪੇ ਜਾਂਦੇ ਵਾਧੂ ਕੰਮਾਂ ‘ਤੇ ਵੀ ਵਿਰੋਧ ਜਤਾਇਆ ਗਿਆ। ਉਨ੍ਹਾਂ ਕਿਹਾ ਕਿ ਬੀ.ਐਲ.ਓ. ਦਾ ਕੰਮ ਸਿਰਫ਼ ਵੋਟਰ ਸੂਚੀਆਂ ਦੀ ਸੁਧਾਈ ਕਰਨਾ ਹੈ।
ਪਰ ਪ੍ਰਸ਼ਾਸਨ ਦੁਆਰਾ ਹੋਰ ਵਾਧੂ ਕੰਮ ਥੋਪ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ।
ਇਸ ਮੀਟਿੰਗ ਵਿੱਚ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਮੀਤ ਪ੍ਰਧਾਨ ਲਖਵਿੰਦਰ ਸਿੰਘ ਮੌੜ, ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ, ਸੰਯੁਕਤ ਸਕੱਤਰ ਗੁਰਦੀਪ ਸਿੰਘ ਰਾਮਪੁਰਾ, ਵਿੱਤ ਸਕੱਤਰ ਹਰਜੀਤ ਸਿੰਘ ਕੇਸਰ ਸਿੰਘ ਵਾਲਾ, ਪ੍ਰੈੱਸ ਸਕੱਤਰ ਹਰਿੰਦਰ ਸਿੰਘ ਮੱਲਕੇ, ਜਥੇਬੰਦਕ ਸਕੱਤਰ ਰਾਜਵੰਤ ਸਿੰਘ ਬੇਗਾ, ਜਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਖਿਆਲੀਵਾਲਾ, ਟਿੰਕੂ ਚਾਵਲਾ ਅਤੇ ਮੁਕੇਸ਼ ਕੋੜਾ ਹਾਜ਼ਰ ਸਨ।

