All Latest NewsGeneralNews FlashPunjab NewsTop BreakingTOP STORIES

ਵੱਡੀ ਖ਼ਬਰ: PSEB ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਕੂਲ ਸਿੱਖਿਆ ਬੋਰਡ PSEB ਦੀ ਚੇਅਰਪਰਸਨ ਡਾ. ਸਤਵੀਰ ਬੇਦੀ ਦੇ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

ਜਾਣਕਾਰੀ ਮੁਤਾਬਿਕ, ਡਾ. ਬੇਦੀ ਦਾ ਅਸਤੀਫਾ ਸਰਕਾਰ ਵੱਲੋਂ ਪ੍ਰਵਾਨ ਵੀ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਅਹੁਦੇ ਦਾ ਚਾਰਜ ਸਕੱਤਰ ਸਿੱਖਿਆ ਕੇ ਕੇ ਯਾਦਵ ਨੂੰ ਸੌਂਪ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਕਰੀਬ ਡੇਢ ਸਾਲ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ।

ਹਾਲਾਂਕਿ ਡਾ. ਬੇਦੀ ਨੇ ਅਸਤੀਫ਼ਾ ਕਿਉਂ ਦਿੱਤਾ, ਇਸ ਬਾਰੇ ਹਾਲੇ ਪਤਾ ਲੱਗਣਾ ਬਾਕੀ ਹੈ। ਜਿਕਰਯੋਗ ਹੈ ਕਿ, ਸਾਬਕਾ ਆਈਏਐਸ ਅਫਸਰ ਡਾ. ਸਤਬੀਰ ਬੇਦੀ ਨੇ ਕਰੀਬ ਡੇਢ ਸਾਲ ਪਹਿਲਾਂ ਬੋਰਡ ਦੀ ਕਮਾਨ ਸੰਭਾਲੀ ਸੀ।

ਵਿਰੋਧੀ ਧਿਰ ਦੇ ਨਿਸ਼ਾਨੇ ਤੇ ਵੀ ਡਾ. ਬੇਦੀ ਰਹੇ, ਕਿਉਂਕਿ ਉਹ ਦਿੱਲੀ ਤੋਂ ਲਿਆ ਕੇ, ਪੰਜਾਬ ਵਿੱਚ ਲਾਏ ਗਏ ਸਨ।

 

Leave a Reply

Your email address will not be published. Required fields are marked *