ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦੇ ਵਾਧੇ ਸਬੰਧੀ ਸਿੱਖਿਆ ਮੰਤਰੀ ਦੇ ਨਾਮ ਤੋਂ ਪੋਸਟਾਂ ਵਾਇਰਲ! ਪੜ੍ਹੋ ਕੀ ਹੈ ਸਚਾਈ?
ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਦੇ ਵਾਧੇ ਸਬੰਧੀ ਸਿੱਖਿਆ ਮੰਤਰੀ ਦੇ ਨਾਮ ਤੋਂ ਪੋਸਟਾਂ ਵਾਇਰਲ! ਪੜ੍ਹੋ ਕੀ ਹੈ ਸਚਾਈ?
ਮੀਡੀਆ ਪੀਬੀਐਨ
ਚੰਡੀਗੜ੍ਹ, 13 ਜਨਵਰੀ 2026- ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦੇ ਵਾਧੇ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਨਾਮ ਤੋਂ ਦੋ ਪੋਸਟਾਂ ਵਾਇਰਲ ਹੋ ਰਹੀਆਂ ਹਨ।
ਪੋਸਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ 17 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ ਅਤੇ ਹੁਣ ਸਕੂਲ ਸਿੱਧਾ 19 ਜਨਵਰੀ ਨੂੰ ਹੀ ਖੁੱਲ੍ਹਣਗੇ। ਕਿਉਂਕਿ 18 ਜਨਵਰੀ ਨੂੰ ਐਤਵਾਰ ਹੈ।
ਅਸਲ ਦੇ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਦੋਵੇਂ ਪੋਸਟਾਂ Fake ਹਨ, ਕਿਉਂਕਿ ਸਿੱਖਿਆ ਮੰਤਰੀ ਬੈਂਸ ਵੱਲੋਂ ਨਾ ਤਾਂ ਕੋਈ ਅਜਿਹੀ ਪੋਸਟ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪਾਈ ਗਈ ਅਤੇ ਨਾ ਹੀ ਸਿੱਖਿਆ ਵਿਭਾਗ ਪੰਜਾਬ ਵੱਲੋਂ ਕੋਈ ਅਧਿਕਾਰਿਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਨੇ ਪੰਜਾਬ ਨੈੱਟਵਰਕ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਛੂੱਟੀਆਂ ਸਬੰਧੀ ਪੋਸਟਾਂ ਫੇਕ ਹਨ। ਉਨ੍ਹਾਂ ਨੇ ਅਧਿਆਪਕਾਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਕਿ, ਅਜਿਹੀਆਂ ਪੋਸਟਾਂ ਤੇ ਵਿਸ਼ਵਾਸ਼ ਨਾ ਕੀਤਾ ਜਾਵੇ।
ਸਿੱਖਿਆ ਅਧਿਕਾਰੀ ਨੇ ਸੋਸ਼ਲ ਮੀਡੀਆ ‘ਤੇ ਅਜਿਹੀਆਂ ਪੋਸਟਾਂ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜਾਅਲੀ ਪੋਸਟਾਂ ਤਿਆਰ ਕਰਕੇ ਵਾਇਰਲ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਇਹੋ ਜਿਹੇ ਲੋਕਾਂ ਵਿਰੁੱਧ ਕਾਰਵਾਈ ਆਰੰਭੀ ਜਾਵੇਗੀ।
