ਵੱਡੀ ਖ਼ਬਰ: ਪੰਜਾਬ ਦੌਰੇ ‘ਤੇ ਰਾਸ਼ਟਰਪਤੀ! ਸੁਰੱਖਿਆ ਦੇ ਮੱਦੇਨਜ਼ਰ ਪ੍ਰਸਾਸ਼ਨ ਨੇ ਲਿਆ ਸਖ਼ਤ ਫ਼ੈਸਲਾ
ਵੱਡੀ ਖ਼ਬਰ: ਪੰਜਾਬ ਦੌਰੇ ‘ਤੇ ਰਾਸ਼ਟਰਪਤੀ! ਸੁਰੱਖਿਆ ਦੇ ਮੱਦੇਨਜ਼ਰ ਪ੍ਰਸਾਸ਼ਨ ਨੇ ਲਿਆ ਸਖ਼ਤ ਫ਼ੈਸਲਾ
ਜਲੰਧਰ, 13 ਜਨਵਰੀ 2026-
ਕੱਲ੍ਹ ਤੋਂ ਪੰਜਾਬ ਦੌਰੇ ਤੇ ਰਾਸ਼ਟਰਪਤੀ ਆ ਰਹੇ ਹਨ। ਜਿਸ ਦੇ ਮੱਦੇਨਜ਼ਰ ਜਲੰਧਰ ਵਿੱਚ 14-01-2026 ਤੋਂ 16-01-2026 ਤੱਕ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਨੂੰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਣਯੋਗ ਰਾਸ਼ਟਰਪਤੀ, ਭਾਰਤ ਅਤੇ ਹੋਰ ਵੀ.ਵੀ.ਆਈ.ਪੀ. ਦੇ ਹੈਲੀਕਾਪਟਰ/ਜਹਾਜ਼) ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ ਮਿਤੀ 14-01-2026 ਤੋਂ 16-01-2026 ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਭਾਰਤ ਦੇ ਮਾਣਯੋਗ ਰਾਸ਼ਟਰਪਤੀ 16 ਜਨਵਰੀ 2026 ਨੂੰ ਜਲੰਧਰ ਵਿਖੇ ਪਹੁੰਚ ਰਹੇ ਹਨ।

