ਵੱਡੀ ਖ਼ਬਰ: ਪੰਜਾਬ ‘ਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਪੰਜਾਬ ‘ਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Media PBN
ਚੰਡੀਗੜ੍ਹ, 14 ਜਨਵਰੀ 2026: ਪੰਜਾਬ ਵਿੱਚ ਅੱਜ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਸਕੂਲ ਖੁੱਲ੍ਹੇ, ਸੂਬੇ ਦੇ ਕਈ ਸ਼ਹਿਰਾਂ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਕਾਰਨ ਹੜਕੰਪ ਮਚ ਗਿਆ।
ਸਕੂਲਾਂ ਵਿੱਚ ਦਹਿਸ਼ਤ
ਅੱਜ ਹੀ ਛੁੱਟੀਆਂ ਤੋਂ ਬਾਅਦ ਬੱਚੇ ਸਕੂਲ ਪਰਤੇ ਸਨ, ਪਰ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮੋਗਾ ਸਮੇਤ ਕਈ ਹੋਰਨਾਂ ਸ਼ਹਿਰਾਂ ਦੇ ਸਕੂਲਾਂ ਨੂੰ ਮਿਲੀ ਧਮਕੀ ਨੇ ਮਾਪਿਆਂ ਅਤੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ।
ਦੂਜੇ ਪਾਸੇ ਸੂਚਨਾ ਮਿਲਦਿਆਂ ਹੀ ਪੁਲਿਸ ਵਿਭਾਗ ਹਰਕਤ ਵਿੱਚ ਆ ਗਿਆ ਹੈ। ਬੰਬ ਨਿਰੋਧਕ ਦਸਤੇ (Bomb Disposal Squad) ਅਤੇ ਡੌਗ ਸਕੁਐਡ ਦੀ ਮਦਦ ਨਾਲ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਅਦਾਲਤਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ
ਜਾਣਕਾਰੀ ਅਨੁਸਾਰ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਮੋਗਾ ਸਮੇਤ ਕਈ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਸਕੂਲਾਂ ਦੇ ਨਾਲ ਨਾਲ ਅਦਾਲਤਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀਆਂ ਈ-ਮੇਲ ਦੇ ਜ਼ਰੀਏ ਭੇਜੀਆਂ ਗਈਆਂ ਹਨ। ਸ਼ਰਾਰਤੀ ਅਨਸਰਾਂ ਵੱਲੋਂ ਸਕੂਲਾਂ ਅਤੇ ਅਦਾਲਤਾਂ ਦੀਆਂ ਬਿਲਡਿੰਗਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਜਿਸ ਕਾਰਨ ਨਿਆਂਇਕ ਕੰਪਲੈਕਸਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਹਾਲਾਂਕਿ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ।
ਅਦਾਲਤਾਂ ਅਤੇ ਸਕੂਲਾਂ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਸਾਈਬਰ ਸੈੱਲ ਵੱਲੋਂ ਉਸ ਈ-ਮੇਲ ਆਈਡੀ ਦੀ ਜਾਂਚ ਕੀਤੀ ਜਾ ਰਹੀ ਹੈ, ਜਿੱਥੋਂ ਇਹ ਧਮਕੀ ਭਰੀਆਂ ਮੇਲਾਂ ਭੇਜੀਆਂ ਗਈਆਂ ਹਨ।

