Live ਵੇਖੋ: ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਆਮ ਆਦਮੀ ਪਾਰਟੀ ਦੀ ਸਿਆਸੀ ਕਾਨਫਰੰਸ
Live ਵੇਖੋ: ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਆਮ ਆਦਮੀ ਪਾਰਟੀ ਦੀ ਸਿਆਸੀ ਕਾਨਫਰੰਸ
40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਮੁਕਤਸਰ ਸਾਹਿਬ ਤੋਂ Live
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ 2026- 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਾਘੀ ਦੇ ਪਵਿੱਤਰ ਦਿਹਾੜੇ ‘ਤੇ ਰਾਜ ਪੱਧਰੀ ਆਮ ਆਦਮੀ ਪਾਰਟੀ ਦੀ ਸਿਆਸੀ ਕਾਨਫਰੰਸ ਕੀਤੀ।
ਟ੍ਰਿਬਿਊਨ ਦੀ ਰਿਪੋਰਟ ਮੁਤਾਬਿਕ, ‘ਆਪ’ ਦੇ ਆਗੂਆਂ ਨੇ ਦੱਸਿਆ ਕਿ ਕਾਨਫਰੰਸ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੂਰੀ ਕੈਬਨਿਟ ਪੁੱਜੇ।
ਦੱਸ ਦਈਏ ਕਿ ਹੈਲੀਕਾਪਟਰ ’ਤੇ ਆਉਣ ਵਾਲੇ ਆਗੂਆਂ ਲਈ ਸਰਕਾਰੀ ਕਾਲਜ ਵਿੱਚ ਹੈਲੀਪੈਡ ਬਣਾਇਆ ਗਿਆ। ਕਾਨਫਰੰਸ ਦੇ ਸੁਰੱਖਿਆ ਪ੍ਰਬੰਧਾਂ ਲਈ ਸਪੈਸ਼ਲ ਡੀ ਜੀ ਪੀ (ਸੁਰੱਖਿਆ) ਪੰਜਾਬ ਅਤੇ ਹੋਰ ਉੱਚ ਪੁਲੀਸ ਅਫ਼ਸਰ ਲਗਾਤਾਰ ਨਿਗਰਾਨੀ ਰੱਖ ਰਹੇ ਹਨ।
ਕਾਨਫਰੰਸ ’ਚ ਲੋਕਾਂ ਦੀ ਭਰਪੂਰ ਆਮਦ ਨੂੰ ਯਕੀਨੀ ਬਣਾਉਣ ਵਾਸਤੇ ਪਿੰਡਾਂ ’ਚ ਆਮ ਵਰਕਰਾਂ ਦੀਆਂ ਡਿਊਟੀਆਂ ਲੱਗੀਆਂ ਹਨ। ਨੇੜੇ ਵਾਲੇ ਪਿੰਡਾਂ ਤੋਂ ਕਾਰਾਂ ਤੇ ਛੋਟੇ ਵਾਹਨਾਂ ਰਾਹੀਂ ਲੋਕ ਲਿਆਂਦੇ ਜਾਣਗੇ ਜਦੋਂ ਕਿ ਦੂਰੋਂ ਆਉਣ ਵਾਲੇ ਲੋਕਾਂ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ।

