ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਯੋਗ ਪੱਤਰਕਾਰਾਂ ਦੇ ਯੈਲੋ ਕਾਰਡ ਨਾ ਬਣਾਉਣ ਖਿਲਾਫ਼ ਸੰਘਰਸ਼ ਸ਼ੁਰੂ ਕਰਨ ਦਾ ਐਲਾਨ
ਨਿਰੰਤਰ ਬਣਦੇ ਆ ਰਹੇ ਪੱਤਰਕਾਰਾਂ ਦੇ ਯੈਲੋ ਕਾਰਡ ਤੁਰੰਤ ਜਾਰੀ ਕੀਤੇ ਜਾਣ:-ਬਰਾੜ,ਢਾਬਾਂ
ਰਣਬੀਰ ਕੌਰ ਢਾਬਾਂ, ਜਲਾਲਾਬਾਦ
ਲੋਕਤੰਤਰ ਦਾ ਚੌਥਾ ਥੰਮ ਸਮਝੇ ਜਾਂਦੇ ਮੀਡੀਆ ਵਿੱਚ ਕੰਮ ਕਰਦੇ ਪੱਤਰਕਾਰਾਂ ਨੂੰ ਵੀ ਭਗਵੰਤ ਮਾਨ ਸਰਕਾਰ ਦੇ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਾਰ ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਵੱਲੋਂ ਕਈ ਪੱਤਰਕਾਰਾਂ ਦੇ ਯੈਲੋ ਕਾਰਡ ਜਾਰੀ ਨਹੀਂ ਕੀਤੇ ਗਏ, ਜਿਸ ਦਾ ਪੱਤਰਕਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਖਿਲਾਫ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਕੌਂਸਲ ਵੱਲੋਂ ਸੰਘਰਸ਼ ਵਿੱਢਣ ਦਾ ਅੱਜ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੇ ਸਕੱਤਰ ਕੁਲਦੀਪ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਟੋਨੀ ਛਾਬੜਾ,ਜਿਲੇ ਦੇ ਉਪ ਪ੍ਰਧਾਨ ਪਰਮਜੀਤ ਢਾਬਾਂ, ਤਹਿਸੀਲ ਜਲਾਲਾਬਾਦ ਦੇ ਸਕੱਤਰ ਹਰਪ੍ਰੀਤ ਮਹਿਮੀ, ਅਤੇ ਕੈਸ਼ੀਅਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਅਦਾਰਿਆਂ (ਰਜਿ: ਅਖਬਾਰਾਂ, ਮੈਗਜ਼ੀਨਾਂ ਅਤੇ ਟੀਵੀ ਚੈਨਲਾਂ ) ਵਿੱਚ ਕੰਮ ਕਰਨ ਵਾਲੇ ਪੱਤਰਕਾਰਾਂ ਦੇ ਹਰ ਸਾਲ ਯੈਲੋ ਕਾਰਡ ਬਣਾਏ ਜਾਂਦੇ ਹਨ। ਇਸ ਵਾਰ ਸਰਕਾਰ ਅਤੇ ਉਸ ਦੇ ਲੋਕ ਸੰਪਰਕ ਵਿਭਾਗ ਵੱਲੋਂ ਮਨ ਮਾਨੀਆਂ ਅਤੇ ਮੰਨ ਮਰਜ਼ੀਆਂ ਕਰਕੇ ਯੈਲੋ ਕਾਰਡ ਜਾਰੀ ਕੀਤੇ ਗਏ ਹਨ। ਜਿਸ ਨਾਲ ਕਈ ਯੋਗ ਪੱਤਰਕਾਰਾਂ ਦੇ ਯੈਲੋ ਕਾਰਡ ਨਹੀਂ ਬਣੇ,ਜਿਸ ਕਾਰਨ ਉਹਨਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਕਤ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਦਾ ਪੰਜਾਬ ਐਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਸਖਤ ਨੋਟਿਸ ਲੈਂਦਿਆਂ ਸਾਰੇ ਪੱਤਰਕਾਰਾਂ ਨੂੰ ਇਕ ਮੰਚ ‘ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ। ਪੱਤਰਕਾਰਾਂ ਦੇ ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ ਜਿਨਾਂ ਦੇ ਬਣਨ ਯੋਗ ਯੈਲੋ ਕਾਰਡ ਹਨ, ਉਹਨਾਂ ਦੇ ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਵੱਲੋਂ ਯੈਲੋ ਕਾਰਡ ਨਹੀਂ ਬਣਾਏ ਗਏ, ਉਹਨਾਂ ਦੇ ਯੈਲੋ ਕਾਰਡ ਬਣਵਾਉਣ ਲਈ ਜਿਲਾ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਵਿੱਡਿਆ ਜਾਵੇਗਾ।