ਵੱਡੀ ਖ਼ਬਰ: ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਪੜ੍ਹੋ ਵੇਰਵਾ
ਵੱਡੀ ਖ਼ਬਰ: ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਪੜ੍ਹੋ ਵੇਰਵਾ
Media PBN
ਚੰਡੀਗੜ੍ਹ, 15 ਜਨਵਰੀ 2026- ਪੰਜਾਬ ਸਰਕਾਰ ਦੇ ਵੱਲੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਦੇ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਵਿੱਚ ਸੰਘਣੀ ਧੁੰਦ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਏ ਗਏ ਫੈਸਲੇ ਦੇ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 16 ਜਨਵਰੀ 2026 ਤੋਂ 21 ਜਨਵਰੀ 2026 ਤੱਕ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਵਿਭਾਗ ਨੇ ਜਾਰੀ ਪੱਤਰ ਵਿੱਚ ਦੱਸਿਆ ਹੈ ਕਿ ਸਮੂਹ ਪ੍ਰਾਇਮਰੀ ਸਕੂਲ ਹੁਣ ਸਵੇਰੇ 10 ਵਜੇ ਤੋਂ ਲੱਗਣਗੇ, ਜਦੋਂ ਕਿ ਛੁੱਟੀ ਦੁਪਹਿਰ 3 ਵਜੇ ਹੋਇਆ ਕਰੇਗੀ।
ਇਸੇ ਤਰ੍ਹਾਂ ਹੀ ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਲੱਗਿਆ ਕਰਨਗੇ, ਜਦੋਂ ਕਿ ਇਹਨਾਂ ਸਕੂਲਾਂ ਵਿੱਚ 3 ਵੱਜ ਕੇ 20 ਮਿੰਟ ਤੇ ਛੁੱਟੀ ਹੋਇਆ ਕਰੇਗੀ।
ਵਿਭਾਗ ਨੇ ਅੱਗੇ ਲਿਖਿਆ ਹੈ ਕਿ ਇਹਨਾਂ ਹੁਕਮਾਂ ਨੂੰ ਇਨ ਬਿਨ ਸਮੂਹ ਸਕੂਲਾਂ ਦੇ ਅੰਦਰ ਲਾਗੂ ਕੀਤਾ ਜਾਵੇ। ਵਿਭਾਗ ਦੁਆਰਾ ਜਾਰੀ ਕੀਤੇ ਗਏ ਪੱਤਰ ਨੂੰ ਸਮੂਹ ਡੀਈਓਜ ਅਤੇ ਪ੍ਰਿੰਸੀਪਲ ਤੋਂ ਇਲਾਵਾ ਸਕੂਲ ਹੈਡਮਾਸਟਰ ਨੂੰ ਭੇਜ ਦਿੱਤਾ ਗਿਆ ਹੈ।


