ਵੱਡੀ ਖ਼ਬਰ: CM ਮਾਨ ਜਥੇਦਾਰ ਅਕਾਲ ਤਖ਼ਤ ਅੱਗੇ ਹੋਏ ਪੇਸ਼, ਸੌਂਪਿਆ ਸਪੱਸ਼ਟੀਕਰਨ
ਵੱਡੀ ਖ਼ਬਰ: CM ਮਾਨ ਜਥੇਦਾਰ ਅਕਾਲ ਤਖ਼ਤ ਅੱਗੇ ਹੋਏ ਪੇਸ਼, ਸੌਂਪਿਆ ਸਪੱਸ਼ਟੀਕਰਨ
ਅੰਮ੍ਰਿਤਸਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ, ਜਿੱਥੇ ਉ੍ਹਨ੍ਹਾਂ ਨੇ ਜਥੇਦਾਰ ਅਕਾਲ ਸਾਹਿਬ ਅੱਗੇ ਪੇਸ਼ ਹੋਏ ਆਪਣਾ ਸਪੱਸ਼ਟੀਕਰਨ ਸੌਂਪਿਆ। ਦੱਸ ਦਈਏ ਕਿ ਤੈਅਸ਼ੁਦਾ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਅੱਜ ਜਥੇਦਾਰ ਸਾਹਿਬਾਨ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਪੁੱਜੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੇ ਸਨਮੁਖ ਪੇਸ਼ ਹੋਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਿੱਖ ਰਹਿਤ ਮਰਯਾਦਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚਿੱਠਿਆਂ ਨਾਲ ਸਬੰਧਤ ਮਾਸਿਕ ਗੁਰਦੁਆਰਾ ਗਜ਼ਟ ਰਸਾਲੇ ਦੀ ਕਾਪੀ ਵੀ ਦਿੱਤੀ ਗਈ।

