ਵੱਡੀ ਖ਼ਬਰ: ਪੰਜਾਬ ਭਾਜਪਾ ‘ਚ ਸ਼ਾਮਲ ਹੋਏ 2 ਸੀਨੀਅਰ ਲੀਡਰ
ਪੰਜਾਬ ਭਾਜਪਾ ‘ਚ ਸ਼ਾਮਲ ਹੋਏ ਦੋ ਬਰਾੜ
Punjab News, 16 Jan 2026-
ਪੰਜਾਬ ਭਾਜਪਾ ਦੇ ਅੰਦਰ ਅੱਜ ਦੋ ਬਰਾੜ ਸ਼ਾਮਿਲ ਹੋ ਗਏ ਹਨ। ਜਾਣਕਾਰੀ ਦੇ ਮੁਤਾਬਿਕ ਅਕਾਲੀ ਦਲ ਪੁਨਰ ਸੁਰਜੀਤ ਤੋਂ ਅਸਤੀਫਾ ਦੇਣ ਮਗਰੋਂ ਚਰਨਜੀਤ ਸਿੰਘ ਬਰਾੜ ਅਤੇ ਸੀਨੀਅਰ ਲੀਡਰ ਜਗਮੀਤ ਸਿੰਘ ਬਰਾੜ ਅੱਜ ਭਾਜਪਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
ਦੱਸ ਦਈਏ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ, ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਲੋਂ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ।
ਇਸ ਮੌਕੇ ਵੱਡੇ ਪੱਧਰ ‘ਤੇ ਚਰਨਜੀਤ ਬਰਾੜ ਅਤੇ ਜਗਮੀਤ ਬਰਾੜ ਦੇ ਹੋਰ ਸਾਥੀ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

