ਵੱਡੀ ਖ਼ਬਰ: ਸਿੱਖਿਆ ਵਿਭਾਗ ਨੇ PSTET ਪ੍ਰੀਖਿਆ ਦੀ ਤਰੀਕ ਐਲਾਨੀ, ਇਸ ਦਿਨ ਹੋਵੇਗਾ ਪੇਪਰ
ਵੱਡੀ ਖ਼ਬਰ: ਸਿੱਖਿਆ ਵਿਭਾਗ ਨੇ PSTET ਪ੍ਰੀਖਿਆ ਦੀ ਤਰੀਕ ਐਲਾਨੀ, ਇਸ ਦਿਨ ਹੋਵੇਗਾ ਪੇਪਰ
ਚੰਡੀਗੜ੍ਹ:
ਪੰਜਾਬ ਟੀਈਟੀ 2023 ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਅਹਿਮ ਖਬਰ ਹੈ। ਸਿੱਖਿਆ ਵਿਭਾਗ ਨੇ ਪੰਜਾਬ ਵਿੱਚ PSTET (ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ) ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ‘ਤੇ ਰੋਕ ਲਗਾ ਦਿੱਤੀ ਹੈ।
ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT), ਪੰਜਾਬ ਨੇ ਸਪੱਸ਼ਟ ਕੀਤਾ ਹੈ ਕਿ PSTET ਪ੍ਰੀਖਿਆ 15 ਮਾਰਚ, 2026 (ਐਤਵਾਰ) ਦੀ ਨਿਰਧਾਰਤ ਮਿਤੀ ਨੂੰ ਹੋਵੇਗੀ।
ਸਿੱਖਿਆ ਵਿਭਾਗ ਨੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੁੰਮਰਾਹਕੁੰਨ ਖ਼ਬਰਾਂ ਵੱਲ ਧਿਆਨ ਨਾ ਦੇਣ ਅਤੇ ਸਿਰਫ਼ ਵਿਭਾਗ ਦੀ ਅਧਿਕਾਰਤ ਜਾਣਕਾਰੀ ‘ਤੇ ਭਰੋਸਾ ਕਰਨ।
ਉਮੀਦਵਾਰਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆ ਦੀ ਤਿਆਰੀ ਜਾਰੀ ਰੱਖਣ।
PSTET ਨਾਲ ਸਬੰਧਤ ਕੋਈ ਵੀ ਅਪਡੇਟ ਸਿਰਫ਼ ਅਧਿਕਾਰਤ ਵੈੱਬਸਾਈਟ ਅਤੇ ਅਧਿਕਾਰਤ ਨੋਟਿਸ ਰਾਹੀਂ ਹੀ ਵੈਧ ਹੋਵੇਗਾ।
ਕੇਂਦਰ ਸਰਕਾਰ ਨੇ ਸੂਬਿਆਂ ਤੋਂ 8ਵੀਂ ਤੱਕ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਜਾਣਕਾਰੀ ਮੰਗੀ
ਅਧਿਆਪਕਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਉਨ੍ਹਾਂ ਵਿਚਾਲੇ ਹਾਹਾਕਾਰ ਮੱਚਿਆ ਹੋਇਆ ਹੈ। ਦੱਸ ਦੇਈਏ ਕਿ ਸਕੂਲਾਂ ’ਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ 2 ਸਾਲ ਦੇ ਅੰਦਰ ਟੀਚਰ ਅਲੈਜੀਬਿਲਟੀ ਟੈਸਟ ਕਲੀਅਰ ਕਰਨ ਸਬੰਧੀ ਚੱਲ ਰਹੀਆਂ ਖ਼ਬਰਾਂ ਵਿਚਾਲੇ ਜਿੱਥੇ ਕੇਂਦਰ ਸਰਕਾਰ ਨੇ ਸੂਬਿਆਂ ਤੋਂ 8ਵੀਂ ਤੱਕ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਜਾਣਕਾਰੀ ਮੰਗੀ ਹੈ, ਉੱਥੇ ਹੁਣ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਵੀ ਆਪਣੇ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਆਪਣੀ ਵੈੱਬਸਾਈਟ ’ਤੇ ਬੱਚਿਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਵਿੱਦਿਅਕ ਯੋਗਤਾ ਸਣੇ ਹੋਰ ਜਾਣਕਾਰੀਆਂ ਅਪਡੇਟ ਕਰਨ ਦਾ ਨਿਰਦੇਸ਼ ਜਾਰੀ ਕੀਤਾ ਹੈ।

