ਵੱਡੀ ਖਬਰ: CM ਭਗਵੰਤ ਮਾਨ ਦੇ ਓਐਸਡੀ ਰਹੇ ਓਂਕਾਰ ਸਿੰਘ ਭਾਜਪਾ ‘ਚ ਸ਼ਾਮਿਲ
ਵੱਡੀ ਖਬਰ: CM ਭਗਵੰਤ ਮਾਨ ਦੇ ਓਐਸਡੀ ਰਹੇ ਓਂਕਾਰ ਸਿੰਘ ਭਾਜਪਾ ‘ਚ ਸ਼ਾਮਿਲ
Media PBN
Punjab News, 16 Jan 2026-
ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਹੇ ਓਂਕਾਰ ਸਿੰਘ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵੱਲੋਂ ਓਂਕਾਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ।
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਓਂਕਾਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਸੀ। 16 ਜਨਵਰੀ ਨੂੰ ਓਂਕਾਰ ਸਿੰਘ ਆਪਣੇ ਸਾਥੀਆਂ ਸਮੇਤ ਪੰਜਾਬ ਭਾਜਪਾ ਵਿੱਚ ਸ਼ਾਮਿਲ ਹੋ ਗਏ। ਓਂਕਾਰ ਸਿੰਘ ਦਾ ਕਹਿਣਾ ਸੀ ਕਿ ਉਹ ਭਾਜਪਾ ਦੀਆਂ ਨੀਤੀਆਂ ਨੂੰ ਮੁੱਖ ਰੱਖਦੇ ਹੋਏ ਸ਼ਾਮਿਲ ਹੋਏ ਹਨ।
ਉੱਥੇ ਹੀ ਦੂਜੇ ਪਾਸੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸੂਬਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਵੀ ਲਗਾਏ ਗਏ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਦੇ ਰਾਜ ਵਿੱਚ ਲਗਾਤਾਰ ਗੈਂਗਸਟਰਵਾਦ ਵੱਧ ਰਿਹਾ ਹੈ, ਇਸ ਤੋਂ ਇਲਾਵਾ ਰੋਜ਼ ਕਤਲ ਹੋ ਰਹੇ ਨੇ ਪਰ ਸਰਕਾਰ ਇਸ ‘ਤੇ ਜ਼ਰਾ ਜਿੰਨਾ ਧਿਆਨ ਨਹੀਂ ਦੇ ਰਹੀ।
ਉਹਨਾਂ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਮੀਡੀਆ ‘ਤੇ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਹਮਲੇ ਕੀਤੇ ਜਾ ਰਹੇ ਨੇ। ਅਜੀਤ ਅਖਬਾਰ ਤੋਂ ਬਾਅਦ ਜਗ ਬਾਣੀ, ਪੰਜਾਬ ਕੇਸਰੀ ਗਰੁੱਪ ‘ਤੇ ਇਸ ਪਾਰਟੀ ਦੀ ਸਰਕਾਰ ਦੇ ਵੱਲੋਂ ਕੁਹਾੜਾ ਚਲਾਇਆ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਨਾਮਵਰ ਪੱਤਰਕਾਰਾਂ ਦੇ ਖਿਲਾਫ ਵੀ ਇਸੇ ਸਰਕਾਰ ਦੇ ਵੱਲੋਂ ਝੂਠੇ ਮੁਕਦਮੇ ਦਰਜ ਕੀਤੇ ਗਏ ਸੀ।

