Breaking: ਮਾਸਟਰ ਕਾਡਰ ਦੀ ਭਰਤੀ ਬਾਰੇ CM ਮਾਨ ਦਾ ਵੱਡਾ ਐਲਾਨ!
ਭਗਵੰਤ ਮਾਨ ਦਾ ਵੱਡਾ ਐਲਾਨ: ਪੰਜਾਬ ਪੁਲਿਸ ‘ਚ 10,000 ਨਵੀਆਂ ਭਰਤੀਆਂ ਅਤੇ ਮਾਸਟਰ ਕੇਡਰ ਦੀਆਂ ਅਸਾਮੀਆਂ ਜਲਦ
ਚੰਡੀਗੜ੍ਹ, 16 Jan 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਜਨਤਕ ਸਟੇਜ ਤੋਂ ਸੰਬੋਧਨ ਕਰਦਿਆਂ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਵੱਡੇ ਐਲਾਨ ਕੀਤੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਪੰਜਾਬ ਪੁਲਿਸ ਵਿੱਚ 10,000 ਨਵੇਂ ਮੁਲਾਜ਼ਮਾਂ ਦੀ ਭਰਤੀ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣ ਲਈ ਮਾਸਟਰ ਕੇਡਰ ਅਤੇ PTI ਅਧਿਆਪਕਾਂ ਦੀਆਂ ਅਸਾਮੀਆਂ ਵੀ ਜਲਦੀ ਕੱਢੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸਕੂਲਾਂ ਦੀਆਂ ਸ਼ਾਨਦਾਰ ਬਿਲਡਿੰਗਾਂ ਬਣਾਉਣ ਦਾ ਫਾਇਦਾ ਤਾਂ ਹੀ ਹੈ ਜੇਕਰ ਉੱਥੇ ਪੜ੍ਹਾਉਣ ਲਈ ਅਧਿਆਪਕ ਹੋਣ। ਉਨ੍ਹਾਂ ਸਪੱਸ਼ਟ ਕੀਤਾ, “ਜੇਕਰ ਅਸੀਂ ਸਕੂਲ ਬਣਾ ਰਹੇ ਹਾਂ ਤਾਂ ਅਧਿਆਪਕਾਂ ਦੀ ਭਰਤੀ ਵੀ ਅਸੀਂ ਹੀ ਕਰਾਂਗੇ।”
ਇਸੇ ਤਰ੍ਹਾਂ ਹਸਪਤਾਲਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਨਵੀਆਂ ਇਮਾਰਤਾਂ ਦੇ ਨਾਲ-ਨਾਲ ਡਾਕਟਰਾਂ ਦੀ ਭਰਤੀ ਵੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣ।
ਸੀਐਮ ਮਾਨ ਨੇ ਮੰਨਿਆ ਕਿ ਮੌਜੂਦਾ ਸਮੇਂ ਵਿੱਚ ਕੰਮ ਚਲਾਉਣ ਲਈ ਕੁਝ ਵਿਭਾਗਾਂ ਵਿੱਚ ਸੇਵਾ ਮੁਕਤ (Retired) ਮੁਲਾਜ਼ਮਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ, ਪਰ ਉਨ੍ਹਾਂ ਦੀ ਸਰਕਾਰ ਦਾ ਮੁੱਖ ਟੀਚਾ ਨਵੀਂ ਅਤੇ ਪੱਕੀ ਭਰਤੀ ਕਰਨਾ ਹੈ।
ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦਾ ਹੌਸਲਾ ਵਧਾਉਂਦਿਆਂ ਐਲਾਨ ਕੀਤਾ ਕਿ ਪੁਰਾਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਰੱਕੀਆਂ (Promotions) ਦਿੱਤੀਆਂ ਜਾਣਗੀਆਂ। ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

