ਸੰਯੁਕਤ ਕਿਸਾਨ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਅੱਗੇ ਵਿਸ਼ਾਲ ਧਰਨਾ ਪ੍ਰਦਰਸ਼ਨ

All Latest NewsNews FlashPunjab NewsTOP STORIES

ਸੰਯੁਕਤ ਕਿਸਾਨ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਅੱਗੇ ਵਿਸ਼ਾਲ ਧਰਨਾ ਪ੍ਰਦਰਸ਼ਨ

ਬਿਜਲੀ ਸੋਧ ਬਿੱਲ, ਬੀਜ ਬਿੱਲ, ਮੁਕਤ ਵਪਾਰ ਸਮਝੌਤਾ ਰੱਦ ਕਰਨ, ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਅਤੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਰੱਦ ਕਰਨ ਦੀ ਕੀਤੀ ਮੰਗ

ਪੰਜਾਬ ਨੈੱਟਵਰਕ, ਫਿਰੋਜ਼ਪੁਰ

ਸੰਯੁਕਤ ਕਿਸਾਨ ਮੋਰਚਾ, ਮੁਲਾਜ਼ਮ, ਮਜ਼ਦੂਰ, ਵਿਦਿਆਰਥੀ, ਨੌਜਵਾਨ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਅੱਜ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ 12 ਵਜੇ ਤੋਂ ਤਿੰਨ ਵਜੇ ਤੱਕ ਧਰਨਾ ਦਿੱਤਾ। ਇਸ ਧਰਨੇ ਵਿੱਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕੀਤੀ। ਸਾਰੇ ਬੁਲਾਰਿਆਂ ਨੇ ਬਿਜਲੀ ਸੋਧ ਬਿੱਲ ਰੱਦ ਕਰਨ, ਬੀਜ ਬਿੱਲ ਰੱਦ ਕਰਨ, ਮੁਕਤ ਵਪਾਰ ਸਮਝੌਤਿਆਂ ਵਿੱਚੋਂ ਖੇਤੀ ਅਤੇ ਲਾਗਵੇਂ ਖੇਤਰਾਂ ਨੂੰ ਬਾਹਰ ਰੱਖਣਾ, ਚਾਰ ਲੇਬਰ ਕੋਡ ਰੱਦ ਕਰਨਾ,ਸਾਰੀਆਂ ਫਸਲਾਂ ਦੀ ਐਮਐਸਪੀ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਖਰੀਦ ਨੂੰ ਯਕੀਨੀ ਬਣਾਉਣਾ,ਕਿਸਾਨਾਂ ਮਜ਼ਦੂਰਾਂ ਦਾ ਸਾਰਾ ਕਰਜ਼ਾ ਰੱਦ ਕਰਨਾ, ਕਿਸਾਨਾਂ ਅਤੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਪੂਰੀ ਹੋਣ ਤੇ 10,000 ਰੁਪਏ ਮਹੀਨਾ ਪੈਨਸ਼ਨ ਦੇਣ ਦੀਆਂ ਮੰਗਾਂ ਕੀਤੀਆਂ।
ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਹੜ੍ਹ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਪਹਿਲਾਂ ਦਿੱਤੇ ਗਏ ਮੰਗ ਪੱਤਰ ਅਨੁਸਾਰ ਮੁਆਵਜ਼ਾ ਦੇਣ ਦੀ ਮੰਗ ਕੀਤੀ। ਕੱਚੀਆਂ ਜ਼ਮੀਨਾਂ ਦੇ ਮਾਲਕਾਂ ਲਈ ਵੀ ਪੂਰਾ ਪੂਰਾ ਮੁਆਵਜ਼ਾ ਮੰਗਿਆ ਗਿਆ।
ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਲਿਖਣ, ਬੋਲਣ ਅਤੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਤੇ ਡਾਕੇ ਮਾਰਨ ਦੀ ਨਿਖੇਧੀ ਕਰਦਿਆਂ ਪੱਤਰਕਾਰਾਂ ਖਿਲਾਫ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੋਂ ਦਲਵਿੰਦਰ ਸਿੰਘ ਸ਼ੇਰਖਾਂ, ਬੀਕੇਯੁ ਰਾਜੇਵਾਲ ਤੋਂ ਪ੍ਰਗਟ ਸਿੰਘ ਮੱਖੂ, ਬੀਕੇਯੂ ਪੰਜਾਬ ਤੋਂ ਗੁਰਵਿੰਦਰ ਸਿੰਘ ਢਿੱਲੋਂ,ਬੀਕੇਯੂ ਕਾਦੀਆ ਤੋਂ ਗੁਰਿੰਦਰ ਸਿੰਘ ਖਹਿਰਾ, ਕੁਲ ਹਿੰਦ ਕਿਸਾਨ ਸਭਾ ਤੋਂ ਰਸ਼ਪਾਲ ਸਿੰਘ, ਬੀਕੇਯੂ ਡਾਕੌਦਾ ਬੁਰਜਗਿੱਲ ਤੋਂ ਸੂਰਜ ਪ੍ਰਕਾਸ਼ ਬਾਜੇਕੇ, ਕਿਸਾਨ ਸੰਘਰਸ਼ ਕਮੇਟੀ ਤੋਂ ਸੁਖਦੇਵ ਸਿੰਘ ਅਰਾਈਆਂ ਵਾਲਾ, ਬੀਕੇਯੂ ਡਾਕੌਦਾ ਧਨੇਰ ਤੋਂ ਜਾਗੀਰ ਸਿੰਘ, ਬੀਕੇਯੂ ਮਾਨਸਾ ਤੋਂ ਪ੍ਰਕਾਸ਼ ਸਿੰਘ, ਡੈਮੋਕ੍ਰੇਟਿਕ ਟੀਚਰਜ ਫ਼ਰੰਟ ਤੋਂ ਮਲਕੀਤ ਹਰਾਜ,ਡਾਕਟਰ ਬਖਸ਼ੀਸ਼ ਆਜ਼ਾਦ, ਬੀਕੇਯੂ ਉਗਰਾਹਾਂ ਤੋਂ ਮਹਿੰਦਰ ਸਿੰਘ, ਬੀਕੇਯੂ ਲੱਖੋਵਾਲ ਤੋਂ ਗੁਰਮੀਤ ਸਿੰਘ ਮੋਠਾਂਵਾਲੀ, ਟੀ ਐੱਸ ਯੂ ਤੋਂ ਕਲਵੰਤ ਸਿੰਘ, ਪੀਐੱਸਪੀਸੀਐੱਲ ਇਮਪਲਾਇੰਜ ਫੈਡਰੇਸ਼ਨ ਤੋਂ ਰਾਕੇਸ਼ ਸੈਣੀ, ਸਰਬ ਭਾਰਤ ਨੌਜਵਾਨ ਸਭਾ ਤੋਂ ਚਰਨਜੀਤ ਛਾਂਗਾਰਾਏ, ਠੇਕਾ ਮੁਲਾਜਮ ਤੋਂ ਵਿਸ਼ਾਲ ਤੇਜੀ, ਪੈਨਸ਼ਨਰ ਐਸੋਸੀਏਸ਼ਨ ਤੋਂ ਰਾਕੇਸ਼ ਸ਼ਰਮਾ, ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਤੋਂ ਕੇਵਲ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।