Breaking: ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਮੌਤ
Breaking: ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਮੌਤ
ਬਠਿੰਡਾ, 17 Jan 2026-
ਪੰਜਾਬ ਦੇ ਬਠਿੰਡਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਪ੍ਰਾਪਤ ਹੋਈ ਹੈ। ਇਸ ਹਾਦਸੇ ਵਿੱਚ ਪੰਜ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ।
ਦੱਸਿਆ ਜਾ ਰਿਹਾ ਹੈ ਕਿ ਗੁਜਰਾਤ ਤੋਂ ਪੰਜਾਬ ਕੁੱਝ ਲੋਕ ਆਏ ਸਨ ਅਤੇ ਜਦੋਂ ਉਹ ਬਠਿੰਡਾ ਨੈਸ਼ਨਲ ਹਾਈਵੇ ਤੇ ਜਾ ਰਹੇ ਸਨ, ਤਾਂ ਇਸ ਦੌਰਾਨ ਉਨਾਂ ਦੀ ਕਾਰ ਡਿਵਾਈਡਰ ਦੇ ਨਾਲ ਟਕਰਾ ਗਈ।
ਜਿਸ ਦੇ ਕਾਰਨ ਕਾਰ ਪਲਟ ਗਈ ਅਤੇ ਇਸ ਹਾਦਸੇ ਵਿੱਚ ਪੰਜ ਲੋਕ ਮਾਰੇ ਗਏ। ਮੀਡੀਆ ਰਿਪੋਰਟਾਂ ਦੇ ਮੁਤਾਬਕ ਮਰਨ ਵਾਲਿਆਂ ਵਿੱਚ ਗੁਜਰਾਤ ਪੁਲਿਸ ਦੀ ਇੱਕ ਮਹਿਲਾ ਪੁਲਿਸ ਕਰਮਚਾਰੀ ਵੀ ਸ਼ਾਮਿਲ ਹੈ।
ਦੱਸ ਦਈਏ ਕਿ ਸੰਘਣੀ ਧੁੰਦ ਦੇ ਕਾਰਨ ਪੰਜਾਬ ਵਿੱਚ ਲਗਾਤਾਰ ਸੜਕ ਹਾਦਸੇ ਵਾਪਰ ਰਹੇ ਹਨ। ਭਾਵੇਂ ਹੀ ਪੁਲਿਸ ਪ੍ਰਸਾਸ਼ਨ ਦੇ ਵੱਲੋਂ ਲੋਕਾਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਧੁੰਦ ਵਿੱਚ ਵਹੀਕਲਾਂ ਨੂੰ ਹੌਲੀ ਚਲਾਇਆ ਜਾਵੇ।
ਬਠਿੰਡਾ ਪ੍ਰਸਾਸ਼ਨ ਨੇ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਹਾਈਵੇਅ ‘ਤੇ ਗੱਡੀ ਚਲਾਉਂਦੇ ਸਮੇਂ ਰਫ਼ਤਾਰ ਘੱਟ ਰੱਖੀ ਜਾਵੇ ਅਤੇ ਫੌਗ ਲਾਈਟਾਂ ਦਾ ਇਸਤੇਮਾਲ ਕੀਤਾ ਜਾਵੇ ਤਾਂ ਜੋ ਅਜਿਹੇ ਦਰਦਨਾਕ ਹਾਦਸਿਆਂ ਤੋਂ ਬਚਿਆ ਜਾ ਸਕੇ।
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ।

