ਪੰਜਾਬ ‘ਚ ਅਧਿਆਪਕਾਂ ਦੀ ਵੈਨ ਨਾਲ ਵਾਪਰਿਆ ਵੱਡਾ ਹਾਦਸਾ
ਪੰਜਾਬ ‘ਚ ਅਧਿਆਪਕਾਂ ਦੀ ਵੈਨ ਨਾਲ ਵਾਪਰਿਆ ਵੱਡਾ ਹਾਦਸਾ
Media PBN
ਗੁਰਦਾਸਪੁਰ 17 ਜਨਵਰੀ 2026- ਪੰਜਾਬ ਦੇ ਗੁਰਦਾਸਪੁਰ ਵਿੱਚ ਅਧਿਆਪਕਾਂ ਦੀ ਵੈਨ ਦੇ ਨਾਲ ਦਰਦਨਾਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਅਧਿਆਪਕ ਸਕੂਲ ਜਾ ਰਹੇ ਸਨ ਤਾਂ, ਇਸੇ ਦੌਰਾਨ ਹੀ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।
ਜਾਣਕਾਰੀ ਅਨੁਸਾਰ, ਅਧਿਆਪਕ ਅੱਜ ਸਵੇਰੇ ਇੱਕ ਵੈਨ ਵਿੱਚ ਸਵਾਰ ਹੋ ਕੇ ਸਕੂਲ ਜਾ ਰਹੇ ਸਨ। ਸੰਘਣੀ ਧੁੰਦ ਦੇ ਕਾਰਨ ਅਧਿਆਪਕਾਂ ਦੇ ਨਾਲ ਭਰੀ ਵੈਨ ਇੱਕ ਟਰੱਕ ਦੇ ਨਾਲ ਟਕਰਾ ਗਈ, ਜਿਸ ਕਾਰਨ ਕਈ ਅਧਿਆਪਕ ਜ਼ਖ਼ਮੀ ਹੋ ਗਏ।
ਮੀਡੀਆ ਰਿਪੋਰਟਾਂ ਮੁਤਾਬਿਕ, ਅਧਿਆਪਕ ਜਿਹੜੇ ਜ਼ਖ਼ਮੀ ਹੋਏ ਹਨ, ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕੁੱਝ ਅਧਿਆਪਕ ਇਸ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ, ਹਾਈਵੇਅ ‘ਤੇ ਗੱਡੀ ਚਲਾਉਂਦੇ ਸਮੇਂ ਰਫ਼ਤਾਰ ਘੱਟ ਰੱਖੀ ਜਾਵੇ ਅਤੇ ਫੌਗ ਲਾਈਟਾਂ ਦਾ ਇਸਤੇਮਾਲ ਕੀਤਾ ਜਾਵੇ ਤਾਂ ਜੋ ਅਜਿਹੇ ਦਰਦਨਾਕ ਹਾਦਸਿਆਂ ਤੋਂ ਬਚਿਆ ਜਾ ਸਕੇ।

