ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਨੰਗਾ; ਪ੍ਰੀਖਿਆਵਾਂ ਦੇ ਦਿਨਾਂ ‘ਚ ਹਜ਼ਾਰਾਂ ਅਧਿਆਪਕਾਂ ਨੂੰ ਸਕੂਲੋਂ ਬਾਹਰ ਤੋਰਿਆ

All Latest NewsNews FlashPunjab NewsTop BreakingTOP STORIES

 

ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਨੰਗਾ; ਪ੍ਰੀਖਿਆਵਾਂ ਦੇ ਦਿਨਾਂ ‘ਚ ਹਜ਼ਾਰਾਂ ਅਧਿਆਪਕਾਂ ਨੂੰ ਸਕੂਲੋਂ ਬਾਹਰ ਤੋਰਿਆ

ਪੇਪਰਾਂ ਦੇ ਦਿਨਾਂ ਵਿੱਚ ਹਜ਼ਾਰਾਂ ਅਧਿਆਪਕ ਸਕੂਲੋਂ ਬਾਹਰ ਕੱਢੇ- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦਾ ਦਿਖਾਵੇ ਦਾ ਰਵੱਈਆ ਲੋਕਾਂ ਸਾਹਮਣੇ ਜੱਗ ਜਾਹਰ ਹੋਇਆ -ਜਸਵਿੰਦਰ ਸਿੰਘ ਸਮਾਣਾ

ਪਟਿਆਲਾ, 17 ਜਨਵਰੀ 2026-

ਸਿੱਖਿਆ ਕ੍ਰਾਂਤੀ ਦਾ ਨਾਅਰਾ ਲੈ ਕੇ ਬਣੀ ਪੰਜਾਬ ਸਰਕਾਰ ਸਿੱਖਿਆ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਜਾਪਦੀ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਨੰਗਾ ਹੋ ਚੁੱਕਿਆ ਹੈ।

ਉਹਨਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਪੇਪਰਾਂ ਦੇ ਦਿਨਾਂ ਦੌਰਾਨ ਅਧਿਆਪਕਾਂ ਨੂੰ ਸਕੂਲੋਂ ਬਾਹਰ ਕੱਢਿਆ ਗਿਆ ਹੈ। ਉਹਨਾਂ ਕਿਹਾ ਕਿ ਪੇਪਰਾਂ ਦੇ ਦਿਨਾਂ ਵਿੱਚ ਸੈਮੀਨਾਰ ਲਗਾਉਣਾ ਬਹੁਤ ਗਲਤ ਹੈ।

ਉਹਨਾਂ ਕਿਹਾ ਕਿ ਬੋਰਡ ਦੀਆਂ ਕਲਾਸਾਂ ਦੇ ਪ੍ਰੀ ਬੋਰਡ ਪੇਪਰ ਪੰਜਾਬ ਭਰ ਦੇ ਸਕੂਲਾਂ ਵਿੱਚ ਹੋ ਰਹੇ ਹਨ। ਪੰਜਵੀਂ ਜਮਾਤ ਦੇ ਪ੍ਰੀ ਬੋਰਡ ਦੇ ਪੇਪਰ 22 ਜਨਵਰੀ ਤੋਂ ਸ਼ੁਰੂ ਹੋਣੇ ਹਨ। ਇਸ ਦੌਰਾਨ ਸਰਕਾਰ ਨੇ 20 ਜਨਵਰੀ ਤੋਂ ਲੈ ਕੇ ਅਧਿਆਪਕਾਂ ਦੇ ਸੈਮੀਨਾਰ ਵੱਡੀ ਗਿਣਤੀ ਵਿੱਚ ਲਗਾਉਣ ਦੇ ਆਦੇਸ਼ ਦੇ ਦਿੱਤੇ ਹਨ, ਜੋ ਕਿ ਬਹੁਤ ਨਿੰਦਣਯੋਗ ਹੈ।

ਪੇਪਰਾਂ ਦੇ ਦਿਨਾਂ ਦੌਰਾਨ ਅਧਿਆਪਕਾਂ ਦਾ ਸਕੂਲਾਂ ਵਿੱਚ ਰਹਿਣਾ ਬਹੁਤ ਜਰੂਰੀ ਹੈ, ਪਰ ਸਰਕਾਰ ਸਿੱਖਿਆ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਜਾਪਦੀ। ਸਰਕਾਰ ਵੱਲੋਂ ਸਿੱਖਿਆ ਪ੍ਰਤੀ ਆਪਣੇ ਆਪ ਨੂੰ ਗੰਭੀਰ ਦੱਸਣਾ, ਹੁਣ ਸਰਕਾਰ ਦਾ ਰਵਈਆ ਲੋਕਾਂ ਸਾਹਮਣੇ ਬਿਲਕੁਲ ਨੰਗਾ ਹੋ ਚੁੱਕਿਆ ਹੈ।

ਆਗੂਆਂ ਨੇ ਮੰਗ ਕੀਤੀ ਕਿ ਇਹ ਸੈਮੀਨਾਰ ਪੇਪਰਾਂ ਦੇ ਦਿਨਾਂ ਦੌਰਾਨ ਬਿਲਕੁਲ ਵੀ ਨਾ ਲਗਾਏ ਜਾਣ। ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ, ਜਗਪ੍ਰੀਤ ਸਿੰਘ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ, ਭੀਮ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।

 

Media PBN Staff

Media PBN Staff