ਵੱਡੀ ਖ਼ਬਰ: ਸੁਨੀਲ ਜਾਖੜ ਦੀ ਸਿਹਤ ਵਿਗੜੀ
ਵੱਡੀ ਖ਼ਬਰ: ਸੁਨੀਲ ਜਾਖੜ ਦੀ ਸਿਹਤ ਵਿਗੜੀ
Media PBN
ਮੋਹਾਲੀ, 18 ਜਨਵਰੀ 2026- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਵਿਗੜ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਛਾਤੀ ਵਿੱਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਪਸਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੀਟੀਸੀ ਦੀ ਰਿਪੋਰਟ ਅਨੁਸਾਰ, ਜਾਖੜ ਨੂੰ ਛਾਤੀ ਵਿੱਚ ਦਰਦ ਦੀ ਸਿਕਾਇਤ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਘਬਰਾਹਟ ਮਹਿਸੂਸ ਹੋਈ।
ਉਹਦੇ ਬਾਅਦ, ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਤੁਰੰਤ ਜਾਖੜ ਨੂੰ ਉਨ੍ਹਾਂ ਦੇ ਕਰੀਬੀਆਂ ਵੱਲੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਜਿੱਥੇ ਡਾਕਟਰਾਂ ਦੇ ਵੱਲੋਂ ਉਨ੍ਹਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ। ਹਾਲਾਂਕਿ ਡਾਕਟਰਾਂ ਨੇ ਇਸ ਬਾਰੇ ਕੋਈ ਵੀ ਬੁਲੇਟਿਨ ਜਾਂ ਫਿਰ ਸੂਚਨਾ ਬਾਹਰ ਮੀਡੀਆ ਨਾਲ ਸਾਂਝੀ ਨਹੀਂ ਕੀਤੀ ਹੈ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਕਾਫੀ ਸਮਾਂ ਪਹਿਲਾਂ ਵੀ ਜਾਖੜ ਸਟੇਟ ਤੋਂ ਸੰਬੋਧਨ ਕਰਦੇ ਸਮੇਂ ਬੇਹੋਸ਼ ਹੋ ਗਏ ਸਨ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਸ਼ਾਇਦ ਉਸ ਵੇਲੇ ਵੀ ਉਨ੍ਹਾਂ ਨੂੰ ਛਾਤੀ ਵਿੱਚ ਦਰਦ ਹੋਇਆ ਸੀ।
ਕੌਣ ਹਨ ਸੁਨੀਲ ਜਾਖੜ
ਸੁਨੀਲ ਜਾਖੜ ਭਾਰਤੀ ਸਿਆਸਤਦਾਨ ਹਨ ਅਤੇ ਮੌਜੂਦਾ ਸਮੇਂ ਵਿੱਚ ਉਹ ਭਾਰਤੀ ਜਨਤਾ ਪਾਰਟੀ, ਪੰਜਾਬ ਇਕਾਈ ਦਾ ਪ੍ਰਧਾਨ ਹਨ। ਇਸ ਤੋਂ ਪਹਿਲਾਂ, ਜਾਖੜ 2017 ਤੋਂ 2021 ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ।
ਅਬੋਹਰ, ਪੰਜਾਬ ਹਲਕੇ (2002-2017) ਤੋਂ ਲਗਾਤਾਰ ਤਿੰਨ ਵਾਰ ਚੁਣੇ ਗਏ, ਉਹ 2012 ਤੋਂ 2017 ਤੱਕ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ।
2022 ਤੱਕ ਪੰਜ ਦਹਾਕਿਆਂ ਤੱਕ ਇੰਡੀਅਨ ਨੈਸ਼ਨਲ ਕਾਂਗਰਸ (INC) ਦੇ ਮੈਂਬਰ ਰਹੇ। ਮਈ 2022 ਵਿੱਚ, ਉਹ ਭਾਰਤੀ ਜਨਤਾ ਪਾਰਟੀ (ਬੀਜੇਪੀ) ਵਿੱਚ ਸ਼ਾਮਲ ਹੋ ਗਿਆ, ਇਹ ਦਾਅਵਾ ਕਰਦੇ ਹੋਏ ਕਿ ਉਹ “ਪੰਜਾਬ ਵਿੱਚ ਰਾਸ਼ਟਰਵਾਦ, ਏਕਤਾ ਅਤੇ ਭਾਈਚਾਰਾ” ਦਾ ਸਮਰਥਨ ਕਰਨਾ ਚਾਹੁੰਦਾ ਹਾਂ।
ਖ਼ਬਰ ਅਪਡੇਟ ਹੋ ਰਹੀ ਹੈ…….

