Holiday News: ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 19 ਜਨਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

All Latest NewsNews FlashPunjab NewsTop BreakingTOP STORIES

 

Holiday News: ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 19 ਜਨਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

19 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਸਥਾਨਕ ਛੁੱਟੀ ਐਲਾਨੀ

ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਮੱਦੇਨਜ਼ਰ ਕੀਤੀ ਛੁੱਟੀ

ਬਰਨਾਲਾ, 18 ਜਨਵਰੀ 2026:

ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ਚ 19 ਜਨਵਰੀ ਦੀ ਛੂੱਟੀ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਬਰਨਾਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਟੀ ਬੈਨਿਥ ਵੱਲੋਂ ਜਾਰੀ ਦਿੰਦਿਆਂ ਹੋਇਆ ਦੱਸਿਆ ਗਿਆ ਕਿ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬਰਨਾਲਾ ਵਿੱਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਹੋਵੇਗੀ।

ਸਰਕਾਰੀ, ਅਰਧ ਸਰਕਾਰੀ ਦਫਤਰਾਂ, ਸਰਕਾਰੀ /ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ / ਪ੍ਰਾਈਵੇਟ ਦਫਤਰਾਂ, ਬੈਂਕਾ ਆਦਿ ਵਿਖੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉੱਪਰ ਲਾਗੂ ਨਹੀਂ ਹੋਵੇਗਾ।

 

Media PBN Staff

Media PBN Staff