ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 20 ਜਨਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖਬਰ
ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ‘ਚ 20 ਜਨਵਰੀ ਦੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖਬਰ
Media PBN
ਚੰਡੀਗੜ੍ਹ, 19 ਜਨਵਰੀ 2026 – ਪੰਜਾਬ ਸਰਕਾਰ ਵੱਲੋਂ 20 ਜਨਵਰੀ ਦੀ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਐਲਾਨੀ ਹੈ। ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਸਤਿਗੁਰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਤੇ 20 ਜਨਵਰੀ ਦੀ ਛੁੱਟੀ ਐਲਾਨੀ ਗਈ ਹੈ।
ਉਹਨਾਂ ਦੱਸਿਆ ਕਿ ਇਹ ਛੁੱਟੀ ਗੁਰਦਾਸਪੁਰ ਵਿੱਚ ਹੋਵੇਗੀ ਅਤੇ ਇਸ ਦਿਨ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਅਤੇ ਹੋਰ ਦਫ਼ਤਰ, ਵਿਦਿਅਕ ਸੰਸਥਾਵਾਂ ਵਿੱਚ ਬੰਦ ਰਹਿਣਗੀਆਂ। ਹਾਲਾਂਕਿ ਡੀਸੀ ਨੇ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਜਿੰਨਾ ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ ਅਤੇ ਕਾਲਜਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹਨਾਂ ਵਿੱਚ ਇਹ ਹੁਕਮ ਲਾਗੂ ਨਹੀਂ ਹੋਣਗੇ ਅਤੇ ਉੱਥੇ 20 ਜਨਵਰੀ ਦੀ ਛੁੱਟੀ ਨਹੀਂ ਹੋਵੇਗੀ।


