Punjab News: ਭਗਵੰਤ ਮਾਨ ਸਰਕਾਰ ਦਾ ਪੰਜਾਬੀਆਂ ਦੇ ਹੱਕ ‘ਚ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ

All Latest NewsHealth NewsNews FlashPunjab NewsTop BreakingTOP STORIES

 

Punjab News: ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ

ਗੁਰਦਾਸਪੁਰ, 21 ਜਨਵਰੀ 2026- ਪੰਜਾਬ ਸਰਕਾਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ।

ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ।

ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ, ਜਿਸ ਵਿੱਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ ‘ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ।

ਸਿਰਫ਼ ਆਧਾਰ ਅਤੇ ਵੋਟਰ ਆਈਡੀ ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ.ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਯੋਜਨਾ ਦੇ ਕਾਰਜਸ਼ੀਲ ਢਾਂਚੇ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ, ਜਿਸ ਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿੱਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵੱਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ ’ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ।

ਇਸ ਯੋਜਨਾ ਤਹਿਤ ਲਾਭਪਾਤਰੀ 824 ਸੂਚੀਬੱਧ ਹਸਪਤਾਲਾਂ ਦੇ ਇੱਕ ਮਜ਼ਬੂਤ ਨੈੱਟਵਰਕ ਤੱਕ ਪਹੁੰਚ ਕਰਕੇ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿੱਚ ਮੌਜੂਦਾ ਸਮੇਂ 212 ਸਰਕਾਰੀ ਹਸਪਤਾਲ, ਭਾਰਤ ਸਰਕਾਰ ਅਧੀਨ 8 ਹਸਪਤਾਲ ਅਤੇ 600 ਤੋਂ ਵੱਧ ਨਿੱਜੀ ਹਸਪਤਾਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀ ਗਿਣਤੀ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ।

 

Media PBN Staff

Media PBN Staff