Big News: ਸਿੱਖਿਆ ਵਿਭਾਗ ਨੂੰ ਮਿਲੀ ਨਵੀਂ ਸਕੱਤਰ!
ਸਿੱਖਿਆ ਵਿਭਾਗ ਨੂੰ ਮਿਲੀ ਨਵੀਂ ਸਕੱਤਰ!
Media PBN
ਚੰਡੀਗੜ੍ਹ 19 ਜਨਵਰੀ 2026- ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਸੀਨੀਅਰ ਆਈ.ਏ.ਐੱਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੂੰ ਨਵੀਂ ਪ੍ਰਬੰਧਕੀ ਸਕੱਤਰ ਮਿਲ ਗਈ ਹੈ।
ਜਾਣਕਾਰੀ ਦੇ ਅਨੁਸਾਰ ਸੀਨੀਅਰ ਆਈ.ਏ.ਐੱਸ. ਅਫ਼ਸਰ ਸੋਨਾਲੀ ਗਿਰੀ ਨੂੰ ਸਕੂਲ ਸਿੱਖਿਆ ਵਿਭਾਗ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ਸੋਨਾਲੀ ਗਿਰੀ ਨੂੰ ਸਿੱਖਿਆ ਵਿਭਾਗ ਦੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ ਤੋਂ ਇਲਾਵਾ ਉਚੇਰੀ ਸਿੱਖਿਆ ਵਿਭਾਗ ਅਤੇ ਭਾਸ਼ਾ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਨਿੰਦਿਤਾ ਮਿੱਤਰਾ ਇਹ ਜ਼ਿੰਮੇਵਾਰੀ ਨਿਭਾ ਰਹੇ ਸਨ।

ਖ਼ਬਰ ਅਪਡੇਟ ਹੋ ਰਹੀ ਹੈ।

